ਕਪੂਰਥਲਾ ਦੇ ਢਿਲਵਾਂ ਨੇੜੇ ਪਿੰਡ ਫੱਤੂ ਚੱਕ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਨੌਜਵਾਨ ਦੀ ਪਛਾਣ 24 ਸਾਲਾ ਸਤਵਿੰਦਰ ਸਿੰਘ ਵਜੋਂ ਹੋਈ ਹੈ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਪਰਿਵਾਰ ਸਦਮੇ 'ਚ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਦੋ ਸਾਲ ਪਹਿਲਾਂ ਗਿਆ ਸੀ ਕੈਨੇਡਾ
ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਕੱਲ੍ਹ ਸਵੇਰੇ ਭਾਰਤੀ ਸਮੇਂ ਅਨੁਸਾਰ ਕਰੀਬ 6 ਵਜੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਤ ਹੋ ਗਈ।