ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਕੇਜਰੀਵਾਲ ਦੀ ਅਦਾਲਤ ਵਿੱਚ ਪੇਸ਼ੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 2 ਹਫਤਿਆਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਈਡੀ ਨੇ ਅਦਾਲਤ ਵਿੱਚ ਕਿਹਾ ਕਿ ਸਾਡੀ ਜਾਂਚ ਜਾਰੀ ਹੈ ਅਤੇ ਸਾਨੂੰ ਹੋਰ ਸਮਾਂ ਚਾਹੀਦਾ ਹੈ।
ਜਾਣੋ ਪਿਛਲੀ ਸੁਣਵਾਈ 'ਚ ਕੀ ਹੋਇਆ ਸੀ
1 ਅਪ੍ਰੈਲ ਤੱਕ ਰਿਮਾਂਡ
ਅਦਾਲਤ ਨੇ ਕੇਜਰੀਵਾਲ ਦਾ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ। ਫਿਲਹਾਲ ਕੇਜਰੀਵਾਲ ਈਡੀ ਦੀ ਹਿਰਾਸਤ 'ਚ ਰਹਿਣਗੇ। ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਈਡੀ ਨੇ ਅਰਵਿੰਦ ਕੇਜਰੀਵਾਲ ਦਾ 7 ਅਪ੍ਰੈਲ ਤੱਕ ਰਿਮਾਂਡ ਮੰਗਿਆ ਸੀ।
ਕੇਜਰੀਵਾਲ ਨੇ ਅਦਾਲਤ ਨੂੰ ਕਿਹਾ- ਮੈਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ?
ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਦਾ ਉਦੇਸ਼ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਹੈ, ਮੈਨੂੰ ਦੱਸਿਆ ਜਾਵੇ ਕਿ ਮੈਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਹੈ। ਜੇਕਰ 100 ਕਰੋੜ ਦਾ ਸ਼ਰਾਬ ਘੋਟਾਲਾ ਹੈ ਤਾਂ ਪੈਸਾ ਕਿੱਥੇ ਹੈ। ਈਡੀ ਸਬੂਤ ਸਾਹਮਣੇ ਨਹੀਂ ਲਿਆ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਹਰ ਹਾਲਤ 'ਚ ਤਿਆਰ ਹਾਂ। ਜਦੋਂ ਕਿ ਈਡੀ ਨੇ ਕਿਹਾ ਕਿ ਗ੍ਰਿਫਤਾਰ ਕਰਨਾ ਸਾਡਾ ਅਧਿਕਾਰ ਹੈ।
7 ਦਿਨਾਂ ਦਾ ਹੋਰ ਰਿਮਾਂਡ ਮੰਗਿਆ
ਈਡੀ ਨੇ ਕਿਹਾ ਕਿ 100 ਕਰੋੜ ਰੁਪਏ ਦਾ ਰਿਸ਼ਵਤ ਦਾ ਮਾਮਲਾ ਹੈ, ਗ੍ਰਿਫਤਾਰ ਕਰਨਾ ਸਾਡਾ ਅਧਿਕਾਰ ਹੈ। ਇਸ ਦੇ ਨਾਲ ਹੀ ਈਡੀ ਨੇ ਅਦਾਲਤ 'ਚ ਬੋਲਦਿਆਂ ਕੇਜਰੀਵਾਲ ਦਾ ਵਿਰੋਧ ਪ੍ਰਗਟਾਇਆ। ਦੱਸ ਦੇਈਏ ਕਿ ਕੇਜਰੀਵਾਲ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਹੈ। ਈਡੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕੇਜਰੀਵਾਲ ITR (ਇਨਕਮ ਟੈਕਸ ਰਿਟਰਨ) ਦਾ ਵੇਰਵਾ ਨਹੀਂ ਦੇ ਰਹੇ ਹਨ।
ਕੇਜਰੀਵਾਲ ਦੀ ਵਿਗੜ ਗਈ ਸੀ ਸਿਹਤ
ਕੇਜਰੀਵਾਲ ਦੀ ਸਿਹਤ ਬਾਰੇ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦੀ ਸ਼ੂਗਰ ਘੱਟ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਜਨਤਾ ਇਸ ਦਾ ਜਵਾਬ ਜ਼ਰੂਰ ਦੇਵੇਗੀ।