ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਹਸਪਤਾਲ ਅਤੇ ਕਾਲਜ ਨੇੜੇ ਇੱਕ ਸ਼ੱਕੀ ਬੈਗ ਮਿਲਿਆ ਹੈ। ਇਹ ਬੈਗ ਉਸ ਥਾਂ ਤੋਂ ਮਿਲਿਆ, ਜਿੱਥੇ ਜੂਨੀਅਰ ਡਾਕਟਰਾਂ ਨੇ ਹੰਗਾਮਾ ਕੀਤਾ ਸੀ। ਬੈਗ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ 'ਤੇ ਪਹੁੰਚ ਗਿਆ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।
ਜਾਣਕਾਰੀ ਅਨੁਸਾਰ ਇਹ ਬੈਗ ਧਰਨਾਕਾਰੀਆਂ ਵੱਲੋਂ ਧਰਨੇ ਲਈ ਬਣਾਏ ਗਏ ਪਲੇਟਫਾਰਮ ਦੇ ਕੋਲ ਮਿਲਿਆ ਹੈ। ਸੂਚਨਾ ਤੋਂ ਬਾਅਦ ਬੰਬ ਸਕੁਐਡ ਨੂੰ ਬੁਲਾਇਆ ਗਿਆ ਹੈ। ਹੁਣ ਬੰਬ ਸਕੁਐਡ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਗ ਦੇ ਅੰਦਰ ਕੀ ਹੈ।
ਸਿਹਤ ਭਵਨ ਨੇੜੇ ਡਾਕਟਰਾਂ ਦੀ ਹੜਤਾਲ ਜਾਰੀ
ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ ਜੂਨੀਅਰ ਡਾਕਟਰਾਂ ਨੇ ਸਿਹਤ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਅਤੇ ਕੰਮ ਵੀ ਠੱਪ ਰੱਖਿਆ। ਮੀਡੀਆ ਰਿਪੋਰਟਾਂ ਮੁਤਾਬਕ ਸਾਲਟ ਲੇਕ ਸਥਿਤ ਹੈਲਥ ਬਿਲਡਿੰਗ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਆਵਾਜਾਈ ਨੂੰ ਕੰਟਰੋਲ ਕੀਤਾ ਗਿਆ ਹੈ।