ਕੁੱਲੜ੍ਹ ਪੀਜ਼ਾ ਜੋੜੇ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਦੇ ਨਾਲ ਹੀ ਯੂਜ਼ਰਸ ਸੋਸ਼ਲ ਮੀਡੀਆ 'ਤੇ ਉਸ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁੱਲੜ੍ਹ ਪੀਜ਼ਾ ਜੋੜਾ ਤਲਾਕ ਲੈਣ ਜਾ ਰਹੇ ਹਨ। ਉਨ੍ਹਾਂ ਦੇ ਤਲਾਕ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਯੂਜ਼ਰਸ 'ਚ ਬਹਿਸ ਛਿੜ ਗਈ ਹੈ।
ਇਸ ਕਾਰਨ ਤਲਾਕ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ
ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਗੁਰਪ੍ਰੀਤ ਕੌਰ ਨੇ ਵੀ ਸਹਿਜ ਨੂੰ ਇੰਸਟਾ 'ਤੇ ਅਨਫਾਲੋ ਕੀਤਾ ਹੈ। ਦੋਵੇਂ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵੱਖ-ਵੱਖ ਪੋਸਟਾਂ ਸ਼ੇਅਰ ਕਰ ਰਹੇ ਹਨ। ਇਸ ਕਾਰਨ ਯੂਜ਼ਰਸ ਅੰਦਾਜ਼ਾ ਲਗਾ ਰਹੇ ਹਨ ਕਿ ਦੋਵੇਂ ਤਲਾਕ ਲੈਣ ਵਾਲੇ ਹਨ।
ਯੂਜ਼ਰਸ ਨੇ ਤਲਾਕ ਬਾਰੇ ਪੁੱਛਿਆ
ਗੁਰਪ੍ਰੀਤ ਕੌਰ ਨੇ ਆਪਣੀ ਇਕ ਵੀਡੀਓ ਇੰਸਟਾ 'ਤੇ ਸ਼ੇਅਰ ਕੀਤੀ, ਇਸ ਵੀਡੀਓ ਦੇ ਹੇਠਾਂ ਇੱਕ ਯੂਜ਼ਰਸ ਨੇ ਲਿਖਿਆ ਹੈ ਕਿ ਕੀ ਇਹ ਦੋਵੇਂ ਤਲਾਕ ਲੈਣ ਜਾ ਰਹੇ ਹਨ, ਕੀ ਕੋਈ ਪੁਸ਼ਟੀ ਕਰ ਸਕਦਾ ਹੈ। ਇਸ ਟਿੱਪਣੀ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਕੁੱਲੜ੍ਹ ਪੀਜ਼ਾ ਕਪਲ ਕੀ ਤਲਾਕ ਲੈਣ ਜਾ ਰਹੇ ਹਨ। ਹਾਲਾਂਕਿ ਇਸ ਮਾਮਲੇ 'ਤੇ ਕਿਸੇ ਵੀ ਪੱਖ ਤੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।
ਹਾਲ ਹੀ 'ਚ ਇੰਸਟਾ ਅਕਾਊਂਟ ਹੈਕ ਹੋਇਆ ਸੀ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਸੀ। ਹਾਲਾਂਕਿ ਦੋਵਾਂ ਨੇ ਖੁਦ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਦਿੱਤੀ ਸੀ। ਕੁੱਲੜ੍ਹ ਪੀਜ਼ਾ ਕਪਲ ਇਸ ਨਵੇਂ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਇਸ ਪੋਸਟ ਨੂੰ ਲੈ ਕੇ ਦੋਵਾਂ ਦਾ ਮਕਸਦ ਕੀ ਸੀ, ਸ਼ਾਇਦ ਦੋਵੇਂ ਜਲਦੀ ਹੀ ਇਸ ਦਾ ਖੁਲਾਸਾ ਕਰ ਸਕਦੇ ਹਨ।