ਖ਼ਬਰਿਸਤਾਨ ਨੈੱਟਵਰਕ: ਜਲੰਧਰ 'ਚ ਕੁੱਲ੍ਹੜ ਪੀਜ਼ਾ ਕਪਲ ਕਿਸੇ ਨਾ ਕਿਸੇ ਵਜ੍ਹਾ ਕਾਰਨ ਚਰਚਾ 'ਚ ਰਹਿੰਦਾ ਹੈ| ਉੱਥੇ ਹੀ ਕਪਲ ਵੱਲੋਂ ਹਾਈਕੋਰਟ 'ਚ ਦਾਇਰ ਪਟੀਸ਼ਨ ਸੰਬੰਧੀ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ| ਦੱਸ ਦੇਈਏ ਕਿ ਹਾਲ ਹੀ 'ਚ ਕੁੱਲ੍ਹੜ ਪੀਜ਼ਾ ਕਪਲ ਦੇਸ਼ ਛੱਡ ਕੇ ਵਿਦੇਸ਼ ਚਲਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ 'ਚ 2022 ਵਿੱਚ ਦਰਜ ਐਫਆਈਆਰ 'ਤੇ ਚੱਲ ਰਹੇ ਮੁਕੱਦਮੇ 'ਤੇ ਰੋਕ ਲਗਾ ਦਿੱਤੀ ਹੈ। ਕੁੱਲ੍ਹੜ ਪੀਜ਼ਾ ਕਪਲ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਕੁੱਲ੍ਹੜ ਪੀਜ਼ਾ ਕਪਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਦੋਵਾਂ ਦਾ ਕਹਿਣਾ ਹੈ ਕਿ ਜਿਸ ਵੀਡੀਓ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਇਹ ਐਫ.ਆਈ.ਆਰ ਦਰਜ ਕੀਤੀ ਗਈ ਹੈ, ਉਹ ਉਨ੍ਹਾਂ ਦੀ ਪੋਸਟ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੋਸਟ ਕੀਤੇ ਗਏ ਇੱਕ ਕੇਸ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਕੇਸ ਦਰਜ ਨਹੀਂ ਹੈ। ਜਿਸ ਕਾਰਨ ਉਨ੍ਹਾਂ ਨੇ ਹਾਈ ਕੋਰਟ ਤੋਂ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।