ਲੁਧਿਆਣੇ ਆ ਰਹੇ ਹੋ ਤਾਂ ਪੜ੍ਹੋ ਇਹ ਖਬਰ। ਵੀਰਵਾਰ ਦੁਪਹਿਰ ਚਾਰ ਘੰਟੇ ਤੱਕ ਲਾਡੋਵਾਲ ਟੋਲ ਪਲਾਜ਼ਾ 'ਤੇ ਆਵਾਜਾਈ ਠੱਪ ਰਹੇਗੀ। ਟਰੱਕ ਯੂਨੀਅਨਾਂ ਅਤੇ ਮਜ਼ਦੂਰ ਯੂਨੀਅਨਾਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੀਆਂ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ’ਤੇ ਆਵਾਜਾਈ ਵਿੱਚ ਵਿਘਨ ਰਹੇਗਾ।
ਟਰੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਅਨੁਸਾਰ ਸਰਕਾਰ ਸਿਰਫ਼ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ ਹੈ, ਪਰ ਹੁਣ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ ਅਤੇ ਧਰਨੇ ਦੇਣਗੇ। ਹੁਣ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਣਗੇ। ਵੀਰਵਾਰ ਨੂੰ ਉਹ ਐਂਬੂਲੈਂਸ ਅਤੇ ਮੈਡੀਕਲ ਐਮਰਜੈਂਸੀ ਤੋਂ ਇਲਾਵਾ ਕਿਸੇ ਹੋਰ ਵਾਹਨ ਨੂੰ ਟੋਲ ਪਲਾਜ਼ਾ ਤੋਂ ਲੰਘਣ ਨਹੀਂ ਦਿੱਤਾ ਜਾਵੇਗਾ।