ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ 'ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਰਸ਼ਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ। ਮੁਅੱਤਲ ਹੋਣ ਤੋਂ ਬਾਅਦ ਅਰਸ਼ਪ੍ਰੀਤ ਕੌਰ ਨੇ ਹੁਣ ਸੋਸ਼ਲ ਮੀਡੀਆ 'ਤੇ ਪੋਸਟ ਕਰ ਡੀਐੱਸਪੀ ਰਮਨਦੀਪ ਅਤੇ ਐੱਸਪੀ-ਡੀ ਬਾਲ ਕ੍ਰਿਸ਼ਨ ਸਿੰਗਲਾ 'ਤੇ ਰੰਜਿਸ਼ ਰੱਖਣ ਦੇ ਗੰਭੀਰ ਦੋਸ਼ ਲਾਏ ਹਨ।
ਸੋਸ਼ਲ ਮੀਡੀਆ 'ਤੇ ਲਿਖੀ ਇਹ ਗੱਲ
ਸਾਰਿਆਂ ਨੂੰ ਹੈਲੋ, ਅਸਲੀਅਤ ਇਸ ਤੋਂ ਬਿਲਕੁਲ ਵੱਖਰੀ ਹੈ। ਮੇਰੇ 'ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ। ਮੈਂ ਹੈਰਾਨ ਹਾਂ ਕਿ ਕਿਵੇਂ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਕੋਸ਼ਿਸ਼ ਨੂੰ ਸਿਰਫ਼ ਡੀਐਸਪੀ ਨੂੰ ਬਚਾਉਣ ਲਈ ਝੂਠੀ ਐਫਆਈਆਰ 'ਚ ਬਦਲ ਦਿੱਤਾ ਗਿਆ। ਇਸ ਦੀ ਯੋਜਨਾ ਬਣਾਈ ਗਈ ਅਤੇ ਸਾਜ਼ਿਸ਼ ਰਚੀ ਗਈ |
ਕਾਸ਼ ਮੈਂ ਇਸ ਨੂੰ ਯੋਗ ਡੀਜੀਪੀ ਸਰ , ਐਸਐਸਪੀ ਸਰ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਸਾਂਝਾ ਕੀਤਾ ਹੁੰਦਾ। ਮੈਂ ਸ਼ਾਂਤ ਸੀ, ਆਪਣੇ ਪਰਿਵਾਰ ਦੀ ਇੱਜ਼ਤ ਦਾ ਖਿਆਲ ਰੱਖਦੇ ਹੋਏ ਅਤੇ ਪਿਛਲੇ 10 ਸਾਲਾਂ ਤੋਂ ਪੁਲਿਸ ਪਰਿਵਾਰ ਦਾ ਹਿੱਸਾ ਹੋਣ ਦੇ ਨਾਤੇ, ਮੈਂ ਯੋਗ ਐਸ.ਐਸ.ਪੀ ਸਾਹਿਬ ਨੂੰ ਇਹ ਦੱਸਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਪਹਿਲਾਂ ਹੀ ਐਸ.ਪੀ.-ਡੀ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀ.ਐਸ.ਪੀ. ਸਰ ਰਮਨਦੀਪ ਨੇ ਗੁੰਮਰਾਹ ਕੀਤਾ ।
ਮੈਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਗਲਤ ਕੰਮ ਕਰਨ ਵਾਲੇ ਸੀਨੀਅਰ ਅਫਸਰਾਂ ਖਿਲਾਫ ਡੀ.ਡੀ.ਆਰ. ਦਾਇਰ ਕਰਨ ਅਤੇ ਡੀ.ਐਸ.ਪੀ. ਰਮਨਦੀਪ ਸਿੰਘ ਨੂੰ ਨਾਂਹ ਕਹਿਣਾ ਮੈਨੂੰ ਇਸ ਸਥਿਤੀ 'ਚ ਪ ਦੇਵੇਗਾ। ਦੋ ਮਾਮਲੇ ਹਨ ਜੋ ਮੈਂ ਜਨਤਾ ਤੇ ਸੀਨੀਅਰ ਅਧਿਕਾਰੀਆਂ ਨਾਲ ਸਾਂਝੇ ਕਰਨਾ ਚਾਹੁੰਦੀ ਹਾਂ।
ਮੈਨੂੰ ਆਸ ਹੈ ਕਿ ਐਸ.ਐਸ.ਪੀ ਮੋਗਾ ਅਤੇ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਮੈਂ ਮਾਣਯੋਗ ਹਾਈਕੋਰਟ, ਪੰਜਾਬ ਮਹਿਲਾ ਕਮਿਸ਼ਨ ਅਤੇ ਭਾਰਤੀ ਮਹਿਲਾ ਕਮਿਸ਼ਨ ਨੂੰ ਅਪੀਲ ਕਰਦੀ ਹਾਂ ਕਿ ਕਿਰਪਾ ਕਰਕੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਜਾਵੇ ਅਤੇ ਇਸ ਨੂੰ ਮੇਰਾ ਬਿਆਨ ਸਮਝਿਆ ਜਾਵੇ।