ਚੰਡੀਗੜ੍ਹ ਪੁਲਸ ਨੇ ਸਮਾਜ ਸੇਵੀ ਲੱਖਾ ਸਿਦਾਣਾ ਨੂੰ ਸਾਥੀਆਂ ਸਮੇਤ ਨਜ਼ਰਬੰਦ ਕੀਤਾ ਹੈ। ਦੱਸ ਦੇਈਏ ਕਿ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ।
ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸੀ
ਦਰਅਸਲ ਲੱਖਾ ਸਿਦਾਣਾ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦਾ ਹੋਇਆ ਵਿਧਾਨ ਸਭਾ ਵੱਲ ਵਧ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਬਹਿਸ ਅਤੇ ਧੱਕਾ-ਮੁੱਕੀ ਹੋ ਗਈ।
ਬੁੱਢੇ ਨਾਲੇ ਦਾ ਚੁੱਕ ਰਹੇ ਮੁੱਦਾ
ਲੱਖਾ ਸਿਦਾਣਾ ਬੁੱਢੇ ਨਾਲੇ ਦੀ ਸਫਾਈ ਦਾ ਸਮੱਸਿਆ ਦਾ ਮੁੱਦਾ ਚੁੱਕ ਰਹੇ ਹਨ। ਇਸੇ ਲਈ ਉਹ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਿਹਾ ਹੈ। ਉਸ ਨੇ ਕਿਹਾ ਕਿ ਬੁੱਢਾ ਨਾਲਾ ਗੰਭੀਰ ਸਮੱਸਿਆ ਬਣ ਗਿਆ ਹੈ। ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ ਅਤੇ ਪਾਣੀ ਦੇ ਲਗਾਤਾਰ ਦੂਸ਼ਿਤ ਹੋਣ ਕਾਰਨ ਲੋਕ ਬੀਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ।