ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜਨ ਕਾਰਣ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦਿੱਲੀ ਦੇ ਅਪੋਲੋ ਹਸਪਤਾਲ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੁਝ ਦਿਨਾਂ ਤੋਂ ਚੱਲ ਰਹੇ ਬੀਮਾਰ
ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਲਾਲ ਕ੍ਰਿਸ਼ਨ ਅਡਵਾਨੀ ਨੂੰ ਪਿਛਲੇ ਚਾਰ-ਪੰਜ ਮਹੀਨਿਆਂ ਵਿੱਚ ਚੌਥੀ ਵਾਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਗਸਤ ਮਹੀਨੇ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਸਿਹਤ ਸੰਬੰਧੀ ਸਮੱਸਿਆਵਾਂ ਤੋਂ ਪੀੜਤ
ਮੀਡੀਆ ਰਿਪੋਰਟਾਂ ਮੁਤਾਬਕ ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸੇ ਸਾਲ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਭਾਰਤ ਰਤਨ ਨਾਲ ਵੀ ਸਨਮਾਨਤ ਕੀਤਾ ਗਿਆ। ਸਿਹਤ ਸਬੰਧੀ ਸਮੱਸਿਆਵਾਂ ਕਾਰਨ ਉਹ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਹੀ ਭਾਰਤ ਰਤਨ ਦਿੱਤਾ ਗਿਆ।
PM ਮੋਦੀ ਨੇ ਹਾਲ ਹੀ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਨਾਲ ਕੀਤੀ ਸੀ ਮੁਲਾਕਾਤ
ਦੱਸ ਦੇਈਏ ਕਿ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਸੀ, ਜਿਸ ਵਿੱਚ ਪੀਐਮ ਮੋਦੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਨਜ਼ਰ ਆ ਰਹੇ ਸਨ। ਪੀਐਮ ਮੋਦੀ ਨੇ ਫੋਟੋ ਦੇ ਕੈਪਸ਼ਨ ਵਿੱਚ ਲਿਖਿਆ ਸੀ, "ਅਡਵਾਨੀ ਜੀ ਦੇ ਘਰ ਗਏ ਅਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।"
'ਭਾਰਤ ਰਤਨ' ਨਾਲ ਸਨਮਾਨਤ ਕੀਤਾ ਗਿਆ
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਸੀ, “ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਮੁਬਾਰਕ। ਇਸ ਸਾਲ ਦਾ ਜਨਮ ਦਿਨ ਹੋਰ ਵੀ ਖਾਸ ਹੈ ਕਿਉਂਕਿ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ 'ਭਾਰਤ ਰਤਨ' ਨਾਲ ਸਨਮਾਨਤ ਕੀਤਾ ਗਿਆ ਹੈ। ਉਹ ਸਾਡੇ ਦੇਸ਼ ਦੇ ਸਭ ਤੋਂ ਸਤਿਕਾਰਤ ਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਆਪਣਾ ਜੀਵਨ ਭਾਰਤ ਦੇ ਵਿਕਾਸ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਦੀ ਸਮਝ ਅਤੇ ਗਿਆਨ ਦਾ ਹਮੇਸ਼ਾ ਸਤਿਕਾਰ ਕੀਤਾ ਗਿਆ ਹੈ। ਮੈਨੂੰ ਕਈ ਸਾਲਾਂ ਤੋਂ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।