ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ। ਜਿੱਥੇ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਰੋਸ ਮੁਜ਼ਾਹਰਾ ਨੌਜਵਾਨ ਸ਼ਰਧਾਲੂਆਂ ਵੱਲੋਂ ਪੰਜਾਬ ਵਿੱਚ ਹੋ ਰਹੀ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਕੀਤਾ ਗਿਆ। ਨੌਜਵਾਨਾਂ ਦਾ ਕਹਿਣਾ ਹੈ ਕਿ 'ਆਪ' ਸਰਕਾਰ ਪੰਜਾਬ 'ਚ ਸਿਰਫ ਚਿੱਟਾ ਹੀ ਬੰਦ ਕਰ ਦੇਵੇ ਹੋਰ ਤਾਂ ਇਨ੍ਹਾਂ ਕੋਲੋਂ ਕੁਝ ਨਹੀਂ ਹੋਣਾ। ਮਾਵਾਂ ਦੇ ਪੁੱਤ ਨਸ਼ਿਆਂ ਕਾਰਣ ਮਰ ਰਹੇ ਹਨ।ਕਈ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਹੋ ਗਈਆਂ ਪਰ ਨਸ਼ਾ ਆਪਣੇ ਚਰਮ 'ਤੇ ਵਿਕ ਰਿਹਾ ਹੈ।
ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲਾਲਜੀਤ ਸਿੰਘ ਭੁੱਲਰ ਪੱਟੀ ਵਿਧਾਨ ਸਭਾ ਹਲਕੇ ਤੋਂ ਜਿੱਤੇ ਸਨ। ਉਹ ਪੰਜਾਬ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਵੀ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪਾਰਟੀ ਆਗੂਆਂ ਦੇ ਦਲ-ਬਦਲੀ ਦਾ ਦੌਰ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿੱਚ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਆਪਣੀ ਰਾਏ ਅਤੇ ਆਵਾਜ਼ ਬੁਲੰਦ ਕਰਨ ਦੀ ਹੋੜ ਲੱਗੀ ਹੁੰਦੀ ਹੈ।