ਖਬਰਿਸਤਾਨ ਨੈੱਟਵਰਕ- ਜੰਮੂ ਸਮੇਤ ਮਾਤਾ ਵੈਸ਼ਣੋ ਦੇਵੀ ਵਿਖੇ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮਾਤਾ ਵੈਸ਼ਨੋ ਦੇਵੀ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਹਜ਼ਾਰਾਂ ਸ਼ਰਧਾਲੂ ਫਸੇ ਹੋਏ ਹਨ। ਇਹ ਲੈਂਡ ਸਲਾਈਡਿੰਗ ਬਾਣ ਗੰਗਾ ਅਤੇ ਲੰਗਰ ਹਾਲ ਦੇ ਵਿਚਕਾਰ ਹੋਈ ਹੈ। ਅੱਜ ਵੀ ਜੰਮੂ ਦੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਗਿਆਨ ਅਨੁਸਾਰ, ਅੱਜ ਯਾਨੀ 21 ਤੋਂ 23 ਜੁਲਾਈ ਦੇ ਵਿਚਕਾਰ, ਕੁਝ ਥਾਵਾਂ 'ਤੇ ਤੇਜ਼ ਮੀਂਹ ਦੇ ਨਾਲ-ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ ਤੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪਹਿਲਾਂ ਵੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਸਨ
ਇਸ ਦੇ ਨਾਲ ਹੀ ਸੰਵੇਦਨਸ਼ੀਲ ਖੇਤਰਾਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਵੈਸ਼ਨੋ ਦੇਵੀ ਵਿੱਚ ਮੀਂਹ ਕਾਰਨ ਜ਼ਮੀਨ ਖਿਸਕ ਗਈ ਸੀ, ਜਿਸ ਤੋਂ ਬਾਅਦ ਸ਼ਰਧਾਲੂਆਂ ਦੀ ਆਵਾਜਾਈ ਲਈ ਮਹੱਤਵਪੂਰਨ ਰਸਤਾ ਬੰਦ ਕਰ ਦਿੱਤਾ ਗਿਆ ਸੀ।