ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸੈਂਟਰਾ ਗ੍ਰੀਨ ਫਲੈਟ 'ਚ ਚੀਤਾ ਵੜ ਗਿਆ। ਇਸ ਤੋਂ ਬਾਅਦ ਪ੍ਰਬੰਧਕਾਂ ਨੇ ਸਮੁੱਚੀ ਸੁਸਾਇਟੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸੁਸਾਇਟੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਚੀਤੇ ਨੂੰ ਦੇਖ ਕੇ ਰੌਲਾ ਪਾਇਆ। ਸੁਸਾਇਟੀ ਵਿੱਚ ਲੱਗੇ ਕੈਮਰਿਆਂ ਵਿੱਚ ਚੀਤਾ ਕੈਦ ਹੋ ਗਿਆ ਹੈ। ਜਿਸ ਤੋਂ ਬਾਅਦ ਸੁਸਾਇਟੀ ਦੇ ਲੋਕ ਦਹਿਸ਼ਤ ਵਿਚ ਹਨ।
ਸੁਸਾਇਟੀ 'ਚੋਂ ਬਾਹਰ ਨਿਕਲਿਆ ਚੀਤਾ
ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਥਾਣਾ ਸਦਰ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਚੀਤਾ ਸੁਸਾਇਟੀ ਦੇ ਬਾਹਰ ਚਲਾ ਗਿਆ ਹੈ। ਹਾਲਾਂਕਿ ਅਜੇ ਵੀ ਚੀਤੇ ਨੂੰ ਫੜਨ ਲਈ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ।