ਹੁਸ਼ਿਆਰਪੁਰ ਦੇ ਵੈਸਟ ਇਨਕਲੇਵ 'ਚ ਦੇਰ ਰਾਤ ਤੇਂਦੂਆ ਦੇਖਿਆ ਗਿਆ। ਜਿਸ ਕਾਰਨ ਇਲਾਕਾ ਨਿਵਾਸੀ ਡਰੇ ਹੋਏ ਹਨ ਅਤੇ ਉਹ ਆਪਣੇ ਘਰ ਤੋਂ ਬਾਹਰ ਆਉਣ 'ਚ ਵੀ ਗੁਰੇਜ਼ ਕਰ ਰਹੇ ਹਨ। ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਤੇਂਦੂਆ ਨਜ਼ਰ ਆ ਰਿਹਾ ਹੈ, ਜੋ ਕਿ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।
ਇਲਾਕੇ ਵਿੱਚ ਡਰ ਦਾ ਮਾਹੌਲ
ਇਲਾਕੇ 'ਚ ਤੇਂਦੁਏ ਦੇ ਨਜ਼ਰ ਆਉਣ ਤੋਂ ਬਾਅਦ ਹੀ ਇਲਾਕੇ 'ਚ ਡਰ ਦਾ ਮਾਹੌਲ ਹੈ। ਇਸ ਦੀ ਸੂਚਨਾ ਜੰਗਲਾਤ ਵਿਭਾਗ ਨੂੰ ਵੀ ਦੇ ਦਿੱਤੀ ਗਈ ਹੈ। ਤੇਂਦੁਏ ਨੂੰ ਲੱਭਣ ਲਈ ਸਰਚ ਅਭਿਆਨ ਵੀ ਚਲਾਇਆ ਜਾ ਰਿਹਾ ਹੈ। ਲੋਕਾਂ ਨੂੰ ਸੰਜਮ ਵਰਤਣ ਅਤੇ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ।
ਕੌਂਸਲਰ ਨੇ ਤੇਂਦੁਏ ਨੂੰ ਜਲਦੀ ਤੋਂ ਜਲਦੀ ਫੜਨ ਦੀ ਕੀਤੀ ਅਪੀਲ
ਕੌਂਸਲਰ ਪਵਿਤਰਦੀਪ ਲੁਭਾਣਾ ਨੇ ਕਿਹਾ ਕਿ ਅਜਿਹੇ ਇਲਾਕਿਆਂ ਜਾਂ ਮੁਹੱਲਿਆਂ ਵਿੱਚ ਤੇਂਦੁਏ ਵਰਗੇ ਜਾਨਵਰਾਂ ਦਾ ਆਉਣਾ ਚਿੰਤਾ ਦਾ ਵਿਸ਼ਾ ਹੈ। ਮੈਂ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਜਲਦੀ ਤੋਂ ਜਲਦੀ ਫੜ ਕੇ ਜੰਗਲਾਂ ਵਿੱਚ ਛੱਡਿਆ ਜਾਵੇ। ਤਾਂ ਜੋ ਕਿਸੇ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ। ਜੇਕਰ ਇਸ 'ਤੇ ਜਲਦੀ ਕਾਬੂ ਨਾ ਪਾਇਆ ਗਿਆ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ।