26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਪੰਜਾਬ ਸਰਕਾਰ ਨੇ ਸੁਣਾਇਆ ਹੁਕਮ
ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿਚ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਗੁਰਦੁਆਰਾ ਸਾਹਿਬ ਦੇ 3 ਕਿਲੋਮੀਟਰ ਦੇ ਅੰਦਰ ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਪਰੋਸੀ ਜਾਵੇਗੀ। ਇਹ ਹੁਕਮ ਸ਼ਹੀਦੀ ਸਭਾ ਸਬੰਧੀ ਜਾਰੀ ਕੀਤੇ ਗਏ ਹਨ।
28 ਦਸੰਬਰ ਨੂੰ ਛੁੱਟੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਵੀ ਸ਼ਹੀਦੀ ਸਭਾ ਨੂੰ ਲੈ ਕੇ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
'Liquor vends','Punjab Government','CM Bhagwant Mann','CM Mann','Liquor Shop'