ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ 12 ਫਰਵਰੀ ਨੂੰ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਥਾਨਾਂ 'ਤੇ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੈ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ ਅਤੇ 11 ਫਰਵਰੀ ਨੂੰ ਸ਼ਹਿਰ ਵਿੱਚ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਡੀਸੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਲੰਧਰ ਵਿੱਚ ਉਕਤ ਸਮਾਗਮ ਦੌਰਾਨ, 11 ਅਤੇ 12 ਫਰਵਰੀ ਨੂੰ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਇਕੱਠ ਸਥਾਨ ਦੇ ਨੇੜੇ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।
ਜਾਣੋ ਕੀ ਹੁੰਦਾ ਹੈ DRY DAY
ਦੱਸ ਦੇਈਏ ਕਿ ਰਾਸ਼ਟਰੀ ਤਿਉਹਾਰਾਂ ਅਤੇ ਕਈ ਹੋਰ ਧਾਰਮਿਕ ਤੌਰ 'ਤੇ ਮਹੱਤਵਪੂਰਨ ਦਿਨਾਂ 'ਤੇ ਡਰਾਈ ਡੇਅ ਹੁੰਦਾ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਥਾਂ 'ਤੇ ਕੋਈ ਵੱਡੀ ਘਟਨਾ ਵਾਪਰਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਉਸ ਇਲਾਕੇ 'ਚ ਡਰਾਈ ਡੇਅ ਦਾ ਐਲਾਨ ਕੀਤਾ ਜਾਂਦਾ ਹੈ। ਮਿਸਾਲ ਦੇ ਤੌਰ 'ਤੇ ਜੇਕਰ ਕਿਸੇ ਇਲਾਕੇ 'ਚ ਚੋਣਾਂ ਹੋ ਰਹੀਆਂ ਹਨ ਤਾਂ ਉਥੇ ਵੋਟਾਂ ਵਾਲੇ ਦਿਨ ਅਤੇ ਜਿਸ ਦਿਨ ਵੋਟਾਂ ਦੀ ਗਿਣਤੀ ਹੁੰਦੀ ਹੈ, ਉਸ ਦਿਨ ਡਰਾਈ ਡੇਅ ਹੁੰਦਾ ਹੈ। ਜਦੋਂ ਸਰਕਾਰ ਵੱਲੋਂ ਵੱਖਰਾ ਨੋਟੀਫਿਕੇਸ਼ਨ ਜਾਰੀ ਕਰਕੇ ਡਰਾਈ ਡੇਅ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਪਹਿਲਾਂ ਤੋਂ ਤੈਅ ਨਹੀਂ ਕੀਤਾ ਜਾਂਦਾ। ਇਸ ਤੋਂ ਇਲਾਵਾ ਤਿਉਹਾਰਾਂ 'ਤੇ ਡਰਾਈ ਡੇ ਬਾਰੇ ਪਹਿਲਾਂ ਹੀ ਜਾਣਕਾਰੀ ਹੁੰਦੀ ਹੈ |