ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜਲੰਧਰ ਦੇ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ 'ਚ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਪੰਚਾਇਤੀ ਚੋਣਾਂ ਵਾਲੇ ਦਿਨ ਜ਼ਿਲ੍ਹੇ 'ਚ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਤਾਂ ਜੋ ਚੋਣਾਂ ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਨੇਪਰੇ ਚਾੜ੍ਹੀਆਂ ਜਾ ਸਕਣ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
19,010 ਪੋਲਿੰਗ ਬੂਥ ਬਣਾਏ
ਪੰਚਾਇਤੀ ਚੋਣਾਂ ਲਈ ਕੁੱਲ 19,010 ਪੋਲਿੰਗ ਬੂਥ ਬਣਾਏ ਜਾਣਗੇ ਤੇ ਇਸ ਵਾਰ ਪੰਚਾਇਤੀ ਚੋਣਾਂ 'ਚ ਕੁੱਲ 1,33,97,932 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਵਾਰ ਵੋਟਰ ਵੀ ਨੋਟਾ ਦੀ ਵਰਤੋਂ ਕਰ ਸਕਣਗੇ। ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ।
17 ਅਕਤੂਬਰ ਨੂੰ ਹੋਵੇਗੀ ਛੁੱਟੀ
ਦੱਸ ਦੇਈਏ ਕਿ 2 ਦਿਨ ਬਾਅਦ ਯਾਨੀ 17 ਅਕਤੂਬਰ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਦਿਨ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਨ ਹੈ। 16 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਲਗਾਤਾਰ ਤਿੰਨ ਛੁੱਟੀਆਂ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਰਹੇਗੀ। 12 ਅਕਤੂਬਰ ਨੂੰ ਦੁਸਹਿਰਾ (ਸ਼ਨੀਵਾਰ) ਤੇ 13 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਤੇ 15 ਅਕਤੂਬਰ ਮੰਗਲਵਾਰ ਨੂੰ ਚੋਣਾਂ ਹੋਣ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। 17 ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।