ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਪਹਿਲੇ ਪੜਾਅ ਵਿੱਚ 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਸਥਾਨ 'ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਪੰਜਾਬ ਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਇਸ ਹੁਕਮ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ 'ਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਹਿਲੇ ਪੜਾਅ ਦੀਆਂ 102 ਸੀਟਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਅੱਜ ਯਾਨੀ ਬੁੱਧਵਾਰ ਨੂੰ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ।
ਦੱਸ ਦੇਈਏ ਕਿ 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਚੁਰੂ, ਝੁਨਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ-ਧੌਲਪੁਰ, ਦੌਸਾ ਅਤੇ ਨਾਗੌਰ ਵਿੱਚ ਵੋਟਾਂ ਪੈਣਗੀਆਂ।
ਉਥੇ ਹੀ ਤਾਮਿਲਨਾਡੂ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ (TASMAC) ਦੀਆਂ ਦੁਕਾਨਾਂ ਅੱਜ, ਬੁੱਧਵਾਰ ਤੋਂ 19 ਅਪ੍ਰੈਲ ਤੱਕ ਬੰਦ ਰਹਿਣਗੀਆਂ। ਭਾਰਤੀ ਚੋਣ ਕਮਿਸ਼ਨ (ECI) ਨੇ ਤਾਮਿਲਨਾਡੂ ਵਿੱਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਤਿੰਨ ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਬੇ 'ਚ 19 ਅਪ੍ਰੈਲ ਨੂੰ ਵੋਟਿੰਗ ਹੈ।
ਤਾਮਿਲਨਾਡੂ ਵਿੱਚ ਬਾਰ ਤੇ ਹੋਰ ਸਪਿਰਿਟ ਆਊਟਲੇਟ ਵੀ ਅੱਜ ਯਾਨੀ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਬੰਦ ਰਹਿਣਗੇ। ECI ਦੀਆਂ ਹਦਾਇਤਾਂ ਅਨੁਸਾਰ, TASMAC ਸ਼ਰਾਬ ਦੀਆਂ ਦੁਕਾਨਾਂ, ਬਾਰ ਅਤੇ ਹੋਰ ਸ਼ਰਾਬ ਦੀਆਂ ਦੁਕਾਨਾਂ ਵੀ ਚੋਣ ਨਤੀਜਿਆਂ ਦੀ ਮਿਤੀ 4 ਜੂਨ ਨੂੰ ਬੰਦ ਰਹਿਣਗੀਆਂ। ਤਾਮਿਲਨਾਡੂ ਵਿੱਚ ਲੋਕ ਸਭਾ ਲਈ ਇੱਕ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ ਅਤੇ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ।