ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। ਦੇਸ਼ ਭਰ ਵਿਚ 7 ਪੜਾਵਾਂ ਉਤੇ ਵੋਟਾਂ ਹੋਣਗੀਆਂ। ਪੰਜਾਬ-ਹਰਿਆਣਾ ਤੇ ਹਿਮਾਚਲ ਵਿੱਚ ਆਖਰੀ ਪੜਾਅ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ। ਇਸ ਦੇ ਨਤੀਜੇ ਵੀ ਵੋਟਿੰਗ ਤੋਂ ਸਿਰਫ਼ 3 ਦਿਨ ਬਾਅਦ 4 ਜੂਨ ਨੂੰ ਸਾਹਮਣੇ ਆਉਣਗੇ।
ਨਾਮਜ਼ਦਗੀ ਫਾਰਮ 7 ਮਈ ਤੋਂ ਭਰੇ ਜਾਣਗੇ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 7 ਮਈ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਪੰਜਾਬ ਵਿੱਚ ਹੁਣ ਤੱਕ ਸਿਰਫ਼ ਆਮ ਆਦਮੀ ਪਾਰਟੀ ਨੇ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜਦਕਿ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ।
7 ਪੜਾਵਾਂ ਵਿਚ ਹੋਣਗੀਆਂ ਵੋਟਾਂ
ਦੱਸ ਦੇਈਏ ਕਿ ਦੇਸ਼ ਵਿੱਚ 7 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਦੀਆਂ ਚੋਣਾਂ 19 ਅਪ੍ਰੈਲ ਨੂੰ ਹੋਣਗੀਆਂ ਜਿਸ ਵਿਚ 21 ਰਾਜ ਸ਼ਾਮਲ ਹੋਣਗੇ। ਦੂਜੇ ਪੜਾਅ ਦੀਆਂ ਚੋਣਾਂ 26 ਅਪ੍ਰੈਲ ਨੂੰ ਹੋਣਗੀਆਂ, ਜਿਸ ਵਿਚ 30 ਰਾਜ ਸ਼ਾਮਲ ਹੋਣਗੇ। ਤੀਜੇ ਪੜਾਅ ਦੀਆਂ ਚੋਣਾਂ 7 ਮਈ ਤੋਂ, ਚੌਥਾ ਪੜਾਅ 13 ਮਈ, ਪੰਜਵਾਂ ਪੜਾਅ 20 ਮਈ, ਛੇਵਾਂ ਪੜਾਅ 26 ਮਈ ਅਤੇ ਸੱਤਵੇਂ ਪੜਾਅ ਦੀਆਂ ਚੋਣਾਂ 1 ਜੂਨ ਨੂੰ ਹੋਣਗੀਆਂ। ਜਦਕਿ ਇਸ ਦੇ ਨਤੀਜੇ 4 ਜੂਨ ਨੂੰ ਆਉਣਗੇ।