ਲੁਧਿਆਣਾ 'ਚ ਫਲਾਵਰ ਇਨਕਲੇਵ ਨੇੜੇ 200 ਫੁੱਟ ਸੜਕ ਦੀ ਖਸਤਾ ਹਾਲਤ ਕਾਰਨ ਤੇਜ਼ ਰਫਤਾਰ ਵਰਨਾ ਗੱਡੀ ਪਲਟ ਗਈ ਅਤੇ ਦੂਜੀ ਸੜਕ 'ਤੇ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ
ਹਾਦਸੇ ਵਿੱਚ ਵਰਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦਾ ਅਗਲਾ ਹਿੱਸਾ ਟੁੱਟ ਗਿਆ। ਇੱਥੋਂ ਤੱਕ ਕਿ ਕਾਰ ਦੇ ਅਲਾਏ ਵ੍ਹੀਲ ਵੀ ਟੁੱਟ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਜ਼ਖਮੀ ਕਾਰ ਚਾਲਕ ਨੂੰ ਖਿੜਕੀ ਤੋਂ ਬਾਹਰ ਕੱਢਿਆ।
ਹਾਦਸੇ ਤੋਂ ਬਾਅਦ ਲੋਕਾਂ 'ਚ ਗੁੱਸਾ
ਕਾਰ ਹਾਦਸੇ ਤੋਂ ਬਾਅਦ ਲੋਕਾਂ ਵਿੱਚ ਭਾਰੀ ਗੁੱਸਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਸੜਕ ਦਾ ਪਿਛਲੇ ਕਾਫੀ ਸਮੇਂ ਤੋਂ ਬੁਰਾ ਹਾਲ ਹੈ। ਜਿਸ ਕਾਰਨ ਨਿੱਤ ਹਾਦਸੇ ਵਾਪਰਦੇ ਰਹਿੰਦੇ ਹਨ। ਜਿਸ ਵਿੱਚ ਕਈ ਵਾਰ ਜਾਨ ਵੀ ਜਾ ਚੁੱਕੀ ਹੈ। ਪਰ ਫਿਰ ਵੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।
ਫਾਰਚੂਨਰ ਕਾਰ ਵੀ ਹੋ ਚੁੱਕੀ ਹਾਦਸੇ ਦਾ ਸ਼ਿਕਾਰ
ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਫਾਰਚੂਨਰ ਕਾਰ ਵੀ ਇਸ ਸੜਕ ਉੱਤੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।