ਲੁਧਿਆਣਾ ਜ਼ਿਲੇ ਦੇ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਜੌਹਰੀ ਨੂੰ ਆਪਣਾ ਨਿਸ਼ਾਨਾ ਬਣਾਇਆ। ਦਸੱਦੀਏ ਕਿ ਸ਼ਰਾਰਤੀ ਅਨਸਰਾਂ ਨੇ ਜੌਹਰੀ ਨੂੰ ਬੰਧਕ ਬਣਾ ਕੇ ਲੁੱਟ ਲਿਆ। ਬਦਮਾਸ਼ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ।
8 ਮਿੰਟ 'ਚ ਵਾਰਦਾਤ ਨੂੰ ਦਿੱਤਾ ਅੰਜਾਮ
ਦੁਕਾਨਦਾਰ ਅਮੀਰ ਚੰਦ ਨੇ ਆਪਣੀ ਦੁਕਾਨ ਨੂੰ ਤਾਲਾ ਲਗਾ ਕੇ ਅੰਦਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਦੁਕਾਨ ਦਾ ਗੇਟ ਖੜਕਾਇਆ। ਅਮੀਰ ਚੰਦ ਨੇ ਗਾਹਕ ਸਮਝ ਕੇ ਤਾਲਾ ਖੋਲ੍ਹਿਆ।ਬਦਮਾਸ਼ ਦੁਕਾਨ ਅੰਦਰ ਦਾਖਲ ਹੋਏ ਅਤੇ ਅੰਦਰੋਂ ਤਾਲਾ ਲਗਾ ਦਿੱਤਾ। ਕਰੀਬ 8 ਮਿੰਟ 'ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ।
ਰੌਲਾ ਪੈਣ 'ਤੇ ਘਟਨਾ ਦਾ ਲੱਗਾ ਪਤਾ
ਨਜ਼ਦੀਕੀ ਦੁਕਾਨਦਾਰ ਮੋਨਾ ਨੇ ਦੱਸਿਆ ਕਿ ਬਾਈਕ ਸਵਾਰ ਲੁਟੇਰਿਆਂ ਨੇ ਦੁਕਾਨ 'ਚੋਂ ਸੋਨਾ ਅਤੇ ਨਕਦੀ ਲੁੱਟ ਲਈ ਹੈ। ਉਸ ਦੇ ਜਾਣ ਤੋਂ ਬਾਅਦ ਅਮੀਰ ਚੰਦ ਲਹੂ-ਲੁਹਾਨ ਹੋ ਕੇ ਵਾਪਸ ਆਇਆ। ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਦੁਕਾਨਦਾਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਦੁਕਾਨ 'ਚ ਲੁੱਟ ਹੋ ਗਈ ਹੈ। ਹਮਲਾਵਰਾਂ ਨੇ ਅਮੀਰ ਚੰਦ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਮੀਰ ਚੰਦ ਨੂੰ ਜ਼ਖਮੀ ਹਾਲਤ 'ਚ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ।
ਦੁਕਾਨ ਤੋਂ ਮਿਲੇ ਕਈ ਸੁਰਾਗ
ਇਲਾਕਾ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਮੁਲਜ਼ਮਾਂ ਦੀ ਫੁਟੇਜ ਦੀ ਜਾਂਚ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫੋਰੈਂਸਿਕ ਟੀਮ ਨੂੰ ਵੀ ਘਟਨਾ ਵਾਲੀ ਥਾਂ 'ਤੇ ਬੁਲਾਇਆ ਗਿਆ ਹੈ। ਟੀਮ ਨੇ ਦੁਕਾਨ ਤੋਂ ਕਈ ਸੁਰਾਗ ਇਕੱਠੇ ਕੀਤੇ। ਲੁੱਟਣ ਸਮੇਂ ਬਦਮਾਸ਼ ਆਪਣੇ ਨਾਲ ਇੱਕ ਬੈਗ ਵੀ ਲੈ ਕੇ ਆਏ ਸਨ।