ਲੁਧਿਆਣਾ 'ਚ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਬੱਸ ਅਚਾਨਕ ਪਲਟ ਗਈ। ਹਾਦਸੇ ਤੋਂ ਬਾਅਦ ਬੱਚਿਆਂ ਨੇ ਰੌਲਾ ਪੋਣਾ ਸ਼ੁਰੂ ਕਰ ਦਿੱਤਾ । ਇਹ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਇਸ ਹਾਦਸੇ 'ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ। ਬੱਸ ਵਿੱਚ 25 ਸਕੂਲੀ ਬੱਚੇ ਬੈਠੇ ਸਨ।
ਸ਼ੌਰਟ ਕੱਟ ਕਾਰਨ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਬਰਸਾਤ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ। ਬੱਸ ਡਰਾਈਵਰ ਨੇ ਪਾਣੀ ਤੋਂ ਬਚਣ ਲਈ ਸ਼ੌਰਟ ਕੱਟ ਆਪਣਾਇਆ ਜਿਵੇਂ ਹੀ ਡਰਾਈਵਰ ਨੇ ਬੱਸ ਨੂੰ ਕੱਚੀ ਸੜਕ 'ਤੇ ਉਤਾਰਿਆ ਤਾਂ ਬੱਸ ਚਿੱਕੜ 'ਚ ਫਸ ਗਈ ਅਤੇ ਜਿਸ ਕਾਰਣ ਬਸ ਪਲਟ ਗਈ।
ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਮਦਦ ਲਈ ਆਏ
ਬੱਸ ਪਲਟਣ ਤੋਂ ਬਾਅਦ ਬੱਚਿਆਂ ਵਿੱਚ ਰੌਲਾ ਪੈ ਗਿਆ। ਇਸ ਦੌਰਾਨ ਬੱਚਿਆਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮਦਦ ਲਈ ਭੱਜੇ। ਲੋਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਬੱਸ 'ਚੋਂ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ। ਇਸ ਦੌਰਾਨ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਅਤੇ ਉਹ ਬੱਚਿਆਂ ਨੂੰ ਘਰ ਲੈ ਗਏ।
ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹਾਦਸਾ
ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਕਿਉਂਕਿ ਕੱਚੀ ਸੜਕ 'ਤੇ ਚੜ੍ਹਨ ਕਾਰਨ ਬੱਸ ਪਲਟ ਗਈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖਮੀ ਨਹੀਂ ਹੋਇਆ।