ਕਾਂਗਰਸ ਛੱਡ BJP'ਚ ਸ਼ਾਮਲ ਹੋਏ ਲੁਧਿਆਣਾ ਤੋਂ ਸੰਸਦ ਰਵਨੀਤ ਬਿੱਟੂ
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਅੱਜ ਰਵਨੀਤ ਬਿੱਟੂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਹੈ।
ਦਰਅਸਲ ਰਵਨੀਤ ਸਿੰਘ ਬਿੱਟੂ ਲੋਕ ਸਭਾ ਵਿੱਚ ਪੰਜਾਬ ਦੇ ਕਈ ਅਹਿਮ ਮੁੱਦੇ ਲਗਾਤਾਰ ਉਠਾਉਂਦੇ ਰਹੇ ਹਨ ਪਰ ਜਿਸ ਤਰ੍ਹਾਂ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਦੇ ਕਈ ਵੱਡੇ ਨੇਤਾ ਪਾਰਟੀ ਛੱਡ ਚੁੱਕੇ ਹਨ, ਉਸ ਤੋਂ ਬਾਅਦ ਪੀਐਮ ਮੋਦੀ ਅਤੇ ਬਿੱਟੂ ਦੀ ਮੁਲਾਕਾਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
'BJP','Ludhiana','MP Ravneet Bittu','Hindi News'