ਖਬਰਿਸਤਾਨ ਨੈੱਟਵਰਕ- ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਕਰਕੇ ਆਉਂਦੀਆਂ ਰਹਿੰਦੀਆਂ ਹਨ। ਹੁਣ ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 43 ਸਾਲਾ ਪ੍ਰੀਤਮ ਸਿੰਘ ਵਜੋਂ ਹੋਈ ਹੈ। ਪ੍ਰੀਤਮ ਸਿੰਘ ਮਾਛੀਵਾੜਾ, ਲੁਧਿਆਣਾ ਦਾ ਰਹਿਣ ਵਾਲਾ ਸੀ।
ਮ੍ਰਿਤਕ ਕੁਝ ਸਾਲ ਪਹਿਲਾਂ ਆਪਣੀ ਨੌਕਰੀ ਛੱਡ ਕੇ ਬਿਹਤਰ ਭਵਿੱਖ ਲਈ ਅਮਰੀਕਾ ਚਲਾ ਗਿਆ ਸੀ। ਕੱਲ੍ਹ ਉਹ ਕਾਰ ਰਾਹੀਂ ਕਿਤੇ ਜਾ ਰਿਹਾ ਸੀ, ਜਦੋਂ ਅਚਾਨਕ ਨੈਸ਼ਵਿਲ ਸ਼ਹਿਰ ਵਿੱਚ ਉਸ ਦੀ ਕਾਰ ਇੱਕ ਟਰਾਲੇ ਨਾਲ ਟਕਰਾ ਗਈ, ਇਸ ਹਾਦਸੇ ਵਿੱਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਿੰਡ ਵਿੱਚ ਸੋਗ ਦੀ ਲਹਿਰ
ਪ੍ਰੀਤਮ ਸਿੰਘ ਪਹਿਲਾਂ ਹੀ ਆਪਣੇ ਇੱਕ ਭਰਾ ਅਤੇ ਪਿਤਾ ਨੂੰ ਗੁਆ ਚੁਕਾ ਹੈ। ਮ੍ਰਿਤਕ ਦਾ ਪੁੱਤਰ ਉਸ ਦੇ ਨਾਲ ਅਮਰੀਕਾ ਵਿੱਚ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ।