ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਐਕਸ ਉਤੇ ਲਿਖਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ 2 ਸਾਲਾਂ ਵਿੱਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਉਹ ਗੱਲਬਾਤ ਦਾ ਨਾਟਕ ਕਰ ਰਹੀ ਹੈ। ਇਹ ਬਹੁਤ ਸ਼ਰਮਨਾਕ ਹੈ।
ਪ੍ਰਗਟ ਸਿੰਘ ਨੇ ਕੀਤਾ ਇਹ ਟਵੀਟ
ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰ ਕੇ ਲਿਖਿਆ ਕਿ ਇਹ ਬਹੁਤ ਸ਼ਰਮਨਾਕ ਹੈ। ਮੋਦੀ ਸਰਕਾਰ 2 ਸਾਲਾਂ ਵਿੱਚ ਕਿਸਾਨਾਂ ਨਾਲ ਕੀਤੇ ਆਪਣੇ ਲਿਖਤੀ ਵਾਅਦੇ ਪੂਰੇ ਨਹੀਂ ਕਰ ਸਕੀ, ਹੁਣ ਗੱਲਬਾਤ ਦਾ ਡਰਾਮਾ ਕਰ ਰਹੀ ਹੈ। ਦੂਜੇ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਜਿਵੇਂ ਉਹ ਇਸ ਦੇਸ਼ ਦਾ ਵਾਸੀ ਹੀ ਨਾ ਹੋਵੇ।
ਕੇਂਦਰ ਭਲਕੇ ਕਿਸਾਨਾਂ ਨਾਲ ਕਰੇਗੀ ਮੀਟਿੰਗ
ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਹੈ, ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਅਰਜੁਨ ਮੁੰਡ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਸ਼ਾਮਲ ਹੋਣਗੇ, ਜਿਸ ਵਿੱਚ ਉਹ ਕਿਸਾਨਾਂ ਦੀਆਂ ਮੰਗਾਂ ਸੁਣਨਗੇ। ਸਰਕਾਰ ਨੇ ਕਿਸਾਨਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
ਹਰਿਆਣਾ ਸਰਕਾਰ ਨੇ ਸਰਹੱਦਾਂ ਕੀਤੀਆਂ ਸੀਲ, ਇੰਟਰਨੈੱਟ ਬੰਦ
ਦੱਸ ਦੇਈਏ ਕਿ ਕਿਸਾਨਾਂ ਦੇ ਇਸ ਅੰਦੋਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ-ਦਿੱਲੀ ਬਾਰਡਰ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ 13 ਤਰੀਕ ਨੂੰ ਦੁਪਹਿਰ 12 ਵਜੇ ਤੱਕ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਅਤੇ ਐਸ ਐਮ ਐਸ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ।