ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਰਾਤ 12 ਵਜੇ ਦੇ ਕਰੀਬ ਵਾਪਰੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਭਰ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਪਹੁੰਚੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੇ ।
ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਦਿੱਤੀ। ਗੁਰਪ੍ਰੀਤ ਸਿੰਘ ਗੋਗੀ ਨੂੰ ਸ਼ਰਧਾਂਜਲੀ ਦੇਣ ਲਈ CM ਭਗਵੰਤ ਮਾਨ ਸਮੇਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਉਨ੍ਹਾਂ ਦੇ ਘਰ ਪਹੁੰਚੇ | ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ।
ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਸ਼ੁੱਕਰਵਾਰ ਨੂੰ ਲੁਧਿਆਣਾ 'ਚ ਸਨ। ਗੋਗੀ ਸ਼ੁੱਕਰਵਾਰ ਸ਼ਾਮ ਨੂੰ ਬੁੱਢਾ ਦਰਿਆ 'ਤੇ ਉਨ੍ਹਾਂ ਨੂੰ ਮਿਲੇ ਅਤੇ ਕਈ ਹੋਰ ਪ੍ਰੋਗਰਾਮਾਂ 'ਚ ਸ਼ਿਰਕਤ ਕੀਤੀ। ਨੌਕਰ ਨੇ ਗੋਗੀ ਲਈ ਖਾਣਾ ਤਿਆਰ ਕੀਤਾ ਪਰ ਅਚਾਨਕ ਉਨ੍ਹਾਂ ਦੇ ਕਮਰੇ 'ਚੋਂ ਗੋਲੀ ਚੱਲਣ ਦੀ ਆਵਾਜ਼ ਆਈ।
ਜਦੋਂ ਉਸਦੀ ਪਤਨੀ, ਪੁੱਤਰ ਅਤੇ ਨੌਕਰ ਕਮਰੇ ਵਿੱਚ ਪਹੁੰਚੇ, ਤਾਂ ਉਹ ਖੂਨ ਨਾਲ ਲੱਥਪੱਥ ਫਰਸ਼ 'ਤੇ ਡਿੱਗੇ ਹੋਏ ਸਨ । ਪਰਿਵਾਰ ਨੇ ਸਿਕਿਊਰੀਟੀ ਨੂੰ ਫੋਨ ਕੀਤਾ। ਸਾਰੇ ਉਨ੍ਹਾਂ ਨੂੰ ਹਸਪਤਾਲ ਲੈ ਗਏ। ਡੀਐਮਸੀ ਦੇ ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ , ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਗੋਗੀ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਸੀ । ਗੋਗੀ ਨੂੰ ਲਗਭਗ 40 ਹਜ਼ਾਰ ਵੋਟਾਂ ਮਿਲੀਆਂ ਸਨ।