ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨਿਤਿਨ ਗਡਕਰੀ ਦੇ ਸਾਹਮਣੇ ਮੰਗ ਕੀਤੀ ਕਿ ਜਲੰਧਰ ਲੋਹੀਆਂ ਖਾਸ ਫਲਾਈਓਵਰ ਅਤੇ ਰੇਲਵੇ ਲਾਈਨ ’ਤੇ ਬਣ ਰਹੇ ਪੁਲ ਨੂੰ ਪਿੱਲਰਾਂ ’ਤੇ ਬਣਾਇਆ ਜਾਵੇ।
ਟਵੀਟ ਕਰ ਕੇ ਦਿੱਤੀ ਜਾਣਕਾਰੀ
ਐਮ ਪੀ ਸੀਚੇਵਾਲ ਨੇ ਲਿਖਿਆ ਕਿ ਲੋਹੀਆਂ ਖਾਸ ਵਿੱਚ ਬਣ ਰਹੇ ਫਲਾਈਓਵਰ ਨੂੰ ਨੈਸ਼ਨਲ ਹਾਈਵੇਅ 703-ਏ ’ਤੇ ਬਣਾਇਆ ਜਾ ਰਿਹਾ ਹੈ। ਇਹ ਪੁਲ ਲੋਹੀਆਂ ਸ਼ਹਿਰ ਦੇ ਇੱਕ ਹਿੱਸੇ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਨੇ ਉਨ੍ਹਾਂ ਦੀ ਸਮੱਸਿਆ ਸੁਣੀ ਅਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਨਿਤਿਨ ਗਡਕਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ
ਐਮ.ਪੀ ਸੀਚੇਵਾਲ ਨੇ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਜਿੱਥੇ ਵੀ ਆਬਾਦੀ ਵਾਲਾ ਇਲਾਕਾ ਹੈ, ਉਸ ਨੂੰ ਦੋ ਹਿੱਸਿਆਂ ਵਿੱਚ ਨਾ ਵੰਡਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ ਹੋਣਗੇ। ਇਸ ਲਈ ਸਾਰੇ ਪਹਿਲੂਆਂ ਨੂੰ ਘੋਖ ਕੇ ਹੀ ਕੋਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।