ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਰੇਲ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਨੇ 140 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫਿਲੌਰ ਅਤੇ ਗੁਰਾਇਆ ਕਰਾਸਿੰਗ ਰੇਲਵੇ ਓਵਰ ਬ੍ਰਿਜ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਰੇਲ ਮੰਤਰਾਲੇ ਦੇ ਅਧਿਕਾਰੀਆਂ ਨੂੰ ਇਨ੍ਹਾਂ 'ਤੇ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ।
MP ਰਿੰਕੂ ਨੇ ਕਿਹਾ ਕਿ ਇਨ੍ਹਾਂ ਕਰਾਸਿੰਗਾਂ ’ਤੇ ਆਰ.ਓ.ਬੀ ਬਣਨ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਜਿਨ੍ਹਾਂ ਨੂੰ ਇਨ੍ਹਾਂ ਕਰਾਸਿੰਗਾਂ ਦੇ ਬੰਦ ਹੋਣ ਕਾਰਨ ਟਰੈਫਿਕ ਜਾਮ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਇਸ ਸਾਰੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਆਰ.ਓ.ਬੀ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾ ਸਕੇ।
ਸੰਸਦ ਮੈਂਬਰ ਨੇ ਕਿਹਾ ਕਿ ਇਨ੍ਹਾਂ ਰੇਲਵੇ ਓਵਰਬ੍ਰਿਜਾਂ ਨਾਲ ਟ੍ਰੈਫਿਕ ਜਾਮ ਨਹੀਂ ਹੋਵੇਗਾ। ਇਸ ਨਾਲ ਉਨ੍ਹਾਂ ਹਜ਼ਾਰਾਂ ਯਾਤਰੀਆਂ ਨੂੰ ਰਾਹਤ ਮਿਲੇਗੀ ਜੋ ਜਲੰਧਰ-ਲੁਧਿਆਣਾ ਵਿਚਕਾਰ ਸਫਰ ਕਰਨ ਲਈ ਇਨ੍ਹਾਂ ਸੜਕਾਂ ਦੀ ਵਰਤੋਂ ਕਰਦੇ ਹਨ। ਇਸ ਨਾਲ ਦਿੱਲੀ ਅਤੇ ਹਰਿਆਣਾ ਰਾਹੀਂ ਦੂਜੇ ਰਾਜਾਂ ਨੂੰ ਜਾਣ ਵਾਲੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।