ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਦੋਸਤ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਅਤੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ।
11 ਜੁਲਾਈ ਨੂੰ ਕੀਤਾ ਸੀ ਗ੍ਰਿਫਤਾਰੀ
ਫਿਲੌਰ ਪੁਲਸ ਨੇ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ 11 ਜੁਲਾਈ ਦੀ ਸ਼ਾਮ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਇਆ ਸੀ । ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿਚ ਬੈਠ ਕੇ ਦੋਵੇਂ ਨਸ਼ਾ ਕਰਨ ਦੀ ਤਿਆਰੀ ਕਰ ਰਹੇ ਸਨ। ਪਰ ਪੁਲਿਸ ਨੇ ਉਨਾਂ ਨੂੰ ਪਹਿਲਾਂ ਹੀ ਫੜ ਲਿਆ ਸੀ।