ਖਬਰਿਸਤਾਨ ਨੈੱਟਵਰਕ- NSA ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ। NSA ਮਿਆਦ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਤੇ ਹੁਣ ਉਸ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ।
ਪੱਪਲਪ੍ਰੀਤ ਨੂੰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਜਾਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਵੀ ਜਲਦ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ।