ਪੰਜਾਬ 'ਚ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਸੰਸਦ 'ਚ ਕਿਸਾਨਾਂ ਦਾ ਮੁੱਦਾ ਚੁੱਕਿਆ ਤੇ ਉਨ੍ਹਾਂ ਦੇ ਹੱਕ 'ਚ ਗੱਲ ਕੀਤੀ| ਉਨਾਂ ਨੇ ਕਿਹਾ ਕਿ ਮੰਗਾਂ ਮੰਨਣ ਤੋਂ ਬਾਅਦ MSP ਲਾਗੂ ਨਾ ਕਰਨ ਕਰਕੇ ਕਿਸਾਨਾਂ ਨੇ ਦੋਬਾਰਾ ਅੰਦੋਲਨ ਸ਼ੁਰੂ ਕੀਤਾ ਤਾਂ ਹਰਿਆਣਾ ਦੀ ਸਰਹੱਦ ਨੂੰ ਸਰਕਾਰ ਨੇ ਬੰਦ ਕਰ ਦਿੱਤਾ ਤੇ ਕਿਸਾਨਾਂ ਨੂੰ ਰਸਤਾ ਰੋਕਣ ਦੇ ਲਈ ਬਦਨਾਮ ਕੀਤਾ ਜਾ ਰਿਹਾ ਹੈ। ਉਨਾਂ ਨੇ ਬੀਜੇਪੀ 'ਤੇ ਨਿਸ਼ਾਨ ਸਾਧਿਆ ਹੈ|
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਵਾਅਦਾ ਕਰ ਕੇ ਅੰਦੋਲਨ ਨੂੰ ਖਤਮ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਇਹ ਵੀ ਕਿਹਾ ਕਿ ਸਰਕਾਰ ਵਿਸ਼ਵਾਸ ਨਾਲ ਚੱਲਦੀ ਹੈ ਤੇ ਲੋਕਾਂ ਦਾ ਸਰਕਾਰ ਉੱਤੇ ਵਿਸ਼ਵਾਸ ਨਹੀਂ ਰਹੇਗਾ ਤਾਂ ਕਿਵੇਂ ਚੱਲੇਗਾ। ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਤੋਂ-ਰਾਤਉਨ੍ਹਾਂ ਦੇ ਧਰਨੇ ਨੂੰ ਚੁਕਵਾਇਆ ਗਿਆ| ਭਾਜਪਾ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ| ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਕਿਉਂ ਨਹੀਂ ਮਾਫ ਕੀਤਾ ਜਾ ਰਿਹਾ| ਫਸਲਾਂ 'ਤੇ MSP ਲੈਣਾ ਉਨ੍ਹਾਂ ਦਾ ਹੱਕ ਹੈ|