ਮੰਡੀ ਤੋਂ ਬੀਜੇਪੀ ਸਾਂਸਦ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਹੁਣ ਕੰਗਨਾ ਤਿੰਨ ਖੇਤੀ ਕਾਨੂੰਨਾ ਨੂੰ ਲੈ ਕੇ ਚਰਚਾ 'ਚ ਹੈ | ਉਨ੍ਹਾਂ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕਰਦੀ ਹਾਂ। ਇਹ ਤਿੰਨੋਂ ਕਾਨੂੰਨ ਕਿਸਾਨਾਂ ਦੇ ਲਈ ਹਿੱਤਕਾਰੀ ਹਨ |
ਕਿਸਾਨਾਂ ਨੂੰ ਮੇਰੇ ਖਿਲਾਫ ਭੜਕਾਇਆ ਗਿਆ : ਕੰਗਨਾ
ਕੰਗਨਾ ਰਣੌਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਬਿਆਨ ਦਾ ਵਿਰੋਧ ਕੀਤਾ ਜਾਵੇਗਾ। ਦੇਸ਼ ਦੇ ਵਿਕਾਸ ਵਿੱਚ ਕਿਸਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਤਿੰਨੋਂ ਖੇਤੀ ਕਾਨੂੰਨਾਂ ਦਾ ਕੁਝ ਹੀ ਰਾਜਾਂ ਵਿੱਚ ਵਿਰੋਧ ਕੀਤਾ ਗਿਆ ਸੀ । ਉਨ੍ਹਾਂ ਨੇ ਕਿਹਾ ਕੇ ਕਿਸਾਨਾਂ ਨੂੰ ਮੇਰੇ ਖਿਲਾਫ ਗਲਤ ਖਬਰਾਂ ਦਿਖਾ ਕੇ ਉਨ੍ਹਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ।
ਮੈਂ ਸਮਝਦੀ ਹਾਂ ਕਿਸਾਨਾਂ ਦਾ ਦਰਦ- ਕੰਗਨਾ
ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਦੀਆਂ ਤਖਲੀਫਾਂ ਨੂੰ ਸਮਝਦੀ ਹੈ। ਮੈਂ ਖੁਦ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹਾਂ । ਜਿਸ ਕਾਰਨ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੀ ਹੈ। ਕਿਸਾਨ ਨੂੰ ਖੁਦ ਤਿੰਨੋਂ ਕਾਨੂੰਨ ਵਾਪਸ ਲਿਆਉਣ ਲਈ ਅੱਗੇ ਆਉਣਾ ਚਾਹੀਦਾ ਹੈ |
ਕਿਸਾਨ ਅੰਦੋਲਨ 'ਤੇ ਦਿੱਤਾ ਸੀ ਇਹ ਬਿਆਨ
ਇਸ ਤੋਂ ਪਹਿਲਾਂ ਕੰਗਨਾ ਨੇ ਰਣੌਤ ਨੇ ਇਕ ਇੰਟਰਵਿਊ ਵਿਚ ਕਿਸਾਨ ਅੰਦੋਲਨ 'ਤੇ ਬਿਆਨ ਦਿੱਤਾ ਸੀ ਅਤੇ ਇਸ ਨੂੰ ਬੰਗਲਾਦੇਸ਼ ਦੀ ਘਟਨਾ ਨਾਲ ਜੋੜਿਆ ਸੀ। ਕੰਗਨਾ ਰਣੌਤ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ 'ਚ ਬਲਾਤਕਾਰ ਤੇ ਕਤਲ ਹੋਏ ਸਨ|
ਭਾਜਪਾ ਨੇ ਕੰਗਨਾ ਦੇ ਬਿਆਨ 'ਤੇ ਕਿਹਾ ਹੈ,ਪਾਰਟੀ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਉਂਦੀ ਹੈ। ਪਾਰਟੀ ਵੱਲੋਂ ਕੰਗਨਾ ਰਣੌਤ ਨੂੰ ਪਾਰਟੀ ਨੀਤੀਗਤ ਮੁੱਦਿਆਂ 'ਤੇ ਬੋਲਣ ਦੀ ਨਾ ਤਾਂ ਇਜਾਜ਼ਤ ਹੈ ਅਤੇ ਨਾ ਹੀ ਅਧਿਕਾਰ ਹੈ।"
ਭਾਜਪਾ ਨੇ ਕਿਹਾ, "ਭਾਰਤੀ ਜਨਤਾ ਪਾਰਟੀ ਨੇ ਕੰਗਨਾ ਰਣੌਤ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਦਾ ਨਿਰਦੇਸ਼ ਦਿੱਤਾ ਹੈ।"