ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਕੂੜਾ ਸੁੱਟਣ ਪਹੁੰਚੀ ਸੀ। ਸਵਾਤੀ ਮਾਲੀਵਾਲ ਨੇ ਆਟੋ 'ਚ ਕੂੜਾ ਭਰ ਕੇ ਕੇਜਰੀਵਾਲ ਦੇ ਘਰ 'ਤੇ ਸੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਨੇ ਦਿੱਤੀ ਚੇਤਾਵਨੀ, ਫਿਰ ਵੀ ਸੁੱਟਿਆ ਕੂੜਾ
ਸਵਾਤੀ ਮਾਲੀਵਾਲ ਆਪਣੇ ਸਮਰਥਕਾਂ ਨਾਲ ਕੇਜਰੀਵਾਲ ਦੇ ਘਰ ਪਹੁੰਚੀ ਸੀ। ਇਸ ਦੌਰਾਨ ਉਸ ਨੇ ਆਟੋ ਨੂੰ ਕੂੜੇ ਨਾਲ ਭਰ ਦਿੱਤਾ ਸੀ। ਪੁਲਸ ਨੇ ਉਨ੍ਹਾਂ ਨੂੰ ਕੂੜਾ ਨਾ ਸੁੱਟਣ ਦੀ ਚਿਤਾਵਨੀ ਵੀ ਦਿੱਤੀ ਸੀ। ਪੁਲਿਸ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਉਸਨੇ ਇੱਕ ਬੇਲਚਾ ਚੁੱਕਿਆ ਅਤੇ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸਨੂੰ ਕਾਬੂ ਕਰ ਲਿਆ।
ਦਿੱਲੀ 'ਚ 5 ਫਰਵਰੀ ਨੂੰ ਹੋਵੇਗੀ ਵੋਟਿੰਗ
ਦੱਸ ਦੇਈਏ ਕਿ ਦਿੱਲੀ ਦੀਆਂ 70 ਸੀਟਾਂ 'ਤੇ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਚੋਣ ਨਤੀਜੇ 3 ਦਿਨ ਬਾਅਦ ਭਾਵ 8 ਫਰਵਰੀ ਨੂੰ ਸਾਹਮਣੇ ਆਉਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।