ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ 18ਵੀਂ ਲੋਕ ਸਭਾ ਲਈ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕਣਗੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹਨ।
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ, ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਹੱਥ ਵਿੱਚ ਫੜ ਕੇ ਸਹੁੰ ਚੁੱਕੀ। ਅਖੀਰ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
AAP ਦੇ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਕੰਗ ਅਤੇ ਰਾਜਕੁਮਾਰ ਚੱਬੇਵਾਲ ਨੇ ਪੰਜਾਬੀ ਵਿਚ ਸਹੁੰ ਚੁੱਕੀ, ਦੂਜੇ ਪਾਸੇ ਕਾਂਗਰਸ ਦੇ ਵੀ 7 ਨਵੇਂ ਚੁਣੇ ਮੈਂਬਰਾਂ ਨੇ ਪੰਜਾਬੀ ਵਿਚ ਸਵਿਧਾਨ ਦੀ ਸਹੁੰ ਖਾਧੀ। ਆਜ਼ਾਦ MP ਸਰਬਜੀਤ ਸਿੰਘ ਖਾਲਸਾ ਅਤੇ ਅਕਾਲੀ ਦਲ ਦੇ ਇਕਲੌਤੇ ਸਾਂਸਦ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ MP ਅਹੁਦੇ ਦੀ ਸਹੁੰ ਚੁੱਕੀ|
ਅੰਮ੍ਰਿਤਪਾਲ ਸਿੰਘ ਨੇ ਨਹੀਂ ਚੁੱਕੀ ਸਹੁੰ
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਅੱਜ ਸੰਸਦ ਵਿੱਚ ਉਨ੍ਹਾਂ ਦਾ ਨਾਂ ਲਿਆ ਗਿਆ, ਪਰ ਉਹ ਸੰਸਦ 'ਚ ਮੌਜੂਦ ਨਹੀਂ ਸਨ।
ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ
ਦੱਸ ਦਈਏ ਕਿ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ, ਅਗਲਾ ਮਹੱਤਵਪੂਰਨ ਕਦਮ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ, ਜੋ ਭਾਰਤ ਦੇ ਸੰਸਦ ਦੇ ਹੇਠਲੇ ਸਦਨ ਦੇ ਕੰਮਕਾਜ ਵਿੱਚ ਇੱਕ ਮਹੱਤਵਪੂਰਨ ਸਥਿਤੀ ਹੈ।
18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਹੈ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਜ ਸਭਾ ਦਾ 264ਵਾਂ ਸੈਸ਼ਨ ਵੀ 27 ਜੂਨ ਨੂੰ ਸ਼ੁਰੂ ਹੋਵੇਗਾ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ।