ਪੰਜਾਬ ਪੁਲਿਸ ਦੇਸ਼ ਵਿਰੋਧੀ ਅਨਸਰਾਂ ਖਿਲਾਫ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਐਸਏਐਸ ਨਗਰ ਮੁਹਾਲੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀ ਤਿਉਹਾਰ 'ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਸਨ। ਦੱਸ ਦੇਈਏ ਕਿ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ SAS ਨਗਰ ਪੁਲਿਸ ਦੇ CIA ਵਿੰਗ ਨੇ ਅੱਤਵਾਦੀ ਮਾਡਿਊਲ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਵਿਚ ਸ਼ਾਮਲ ਗੈਂਗਸਟਰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਕਹਿਣ 'ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਹ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਇਹ ਗੁੰਡੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਮੰਗਵਾ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਕੰਮ ਵੀ ਕਰਦੇ ਸਨ।
ਪੁਲਿਸ ਨੇ ਹਥਿਆਰ ਕੀਤੇ ਬਰਾਮਦ
ਫੜੇ ਗਏ ਮੁਲਜ਼ਮਾਂ ਕੋਲੋਂ 6 ਪਿਸਤੌਲਾਂ ਸਮੇਤ 275 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਜੋ ਵਿਦੇਸ਼ੀ ਹੈ। ਇਨ੍ਹਾਂ ਨੂੰ ਕਿਸ ਨੂੰ ਪਹੁੰਚਾਉਣਾ ਸੀ? ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਮਾਮਲੇ ਦੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਉਨ੍ਹਾਂ ਤੋਂ ਕਾਫੀ ਖੁਫੀਆ ਜਾਣਕਾਰੀ ਹਾਸਲ ਹੋ ਸਕਦੀ ਹੈ।