ਫਰੀਦਕੋਟ ਵਿੱਚ ਸਵੇਰੇ-ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ 5 ਲੋਕਾਂ ਦੀ ਦੁਖਦਾਇਕ ਮੌਤ ਹੋ ਗਈ ਤੇ ਹੋਰ ਕਈ ਜ਼ਖਮੀ ਹੋ ਗਏ।
ਬੱਸ ਤੇ ਟਰੱਕ ਦੀ ਹੋਈ ਟੱਕਰ
ਯਾਤਰੀਆਂ ਨਾਲ ਭਰੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਇੱਕ ਟਰੱਕ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਇੱਕ ਪਾਸੇ ਪਲਟ ਗਿਆ ਅਤੇ ਬੱਸ ਸਿੱਧੀ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ।
ਬੱਸ ਨਾਲੇ ਵਿੱਚ ਡਿੱਗ ਗਈ
ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਵਾਪਰਿਆ। ਇੱਥੇ ਸ਼ਾਹੀ ਹਵੇਲੀ ਨੇੜੇ ਸੇਮ ਨਾਲਾ ਪੁਲ 'ਤੇ ਇੱਕ ਟਰੱਕ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਨਾਲੇ ਵਿੱਚ ਡਿੱਗ ਗਈ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਅਤੇ ਇਸ ਵਿੱਚ ਬਹੁਤ ਸਾਰੇ ਯਾਤਰੀ ਸਨ।
ਹਾਦਸੇ ਵਿੱਚ 5 ਲੋਕਾਂ ਦੀ ਮੌਤ
ਫਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ ਅਤੇ ਬੱਸ ਵਿੱਚੋਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।