ਅੰਬਾਲਾ-ਦਿੱਲੀ-ਜੰਮੂ ਨੈਸ਼ਨਲ ਹਾਈਵੇਅ 'ਤੇ ਬੀਤੀ ਦੇਰ ਰਾਤ ਵੱਡਾ ਬੱਸ ਹਾਦਸਾ ਵਾਪਰ ਗਿਆ। ਜਿਸ ਵਿੱਚ 7 ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅੰਬਾਲਾ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਯੂਪੀ ਤੋਂ ਸ਼ਰਧਾਲੂਆਂ ਨਾਲ ਭਰੀ ਟਰੈਵਲਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਯਾਤਰੀ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ।
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ ਸ਼ਰਧਾਲੂ
ਯਾਤਰੀਆਂ ਵਿੱਚ ਕੁੱਲ 26 ਸ਼ਰਧਾਲੂ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਵਲਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਸ ਨੇ ਰਾਹਗੀਰਾਂ ਦੀ ਮਦਦ ਨਾਲ ਟਰੈਵਲਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਜਾਣਕਾਰੀ ਮੁਤਾਬਕ ਯੂਪੀ ਦੇ ਬੁਲੰਦਸ਼ਹਿਰ ਤੋਂ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟਰੈਵਲਰ ਕਾਰ ਇੱਥੇ ਖੜ੍ਹੀ ਟਰੱਕ ਨਾਲ ਟਕਰਾ ਗਈ।
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
ਇਸ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 25 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਅਤੇ ਬਾਕੀਆਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
6 ਮਹੀਨੇ ਦੀ ਬੱਚੀ ਸਮੇਤ 7 ਦੀ ਮੌਤ
ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਪਤੀ-ਪਤਨੀ ਦੇ ਨਾਲ-ਨਾਲ 6 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ।ਸੋਨੀਪਤ ਦੇ ਜਖੋਲੀ ਵਾਸੀ ਵਿਨੋਦ, ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਯੂ.ਪੀ.ਦੇ ਬੁਲੰਦਸ਼ਹਿਰ ਕੱਕੌਡ ਵਾਸੀ ਮਨੋਜ (42) , ਗੁੱਡੀ, ਹਸਨਪੁਰ ਵਾਸੀ ਮੇਹਰ ਚੰਦ ,ਯੂ.ਪੀ. ਦੇ ਕੱਕੌਡ ਵਾਸੀ ਸਤਬੀਰ (46) , ਯੂ.ਪੀ, 6 ਮਹੀਨੇ ਦੀ ਦੀਪਤੀ ਦੀ ਮੌਤ ਹੋ ਗਈ ਹੈ। ਇੱਕ ਹੋਰ ਵਿਅਕਤੀ ਵੀ ਮ੍ਰਿਤਕ ਪਾਇਆ ਗਿਆ ਹੈ।