ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 3 ਦਿਨਾਂ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸਿਸੋਦੀਆ ਨੂੰ ਮੰਗਲਵਾਰ 13 ਫਰਵਰੀ ਤੋਂ ਵੀਰਵਾਰ 15 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਹੈ। ਉਹਨਾਂ ਨੂੰ ਇਹ ਜ਼ਮਾਨਤ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਮਿਲੀ ਸੀ।
ਸ਼ਰਾਬ ਘੁਟਾਲੇ ਦੇ ਦੋਸ਼ 'ਚ ਕੀਤਾ ਗਿਆ ਸੀ ਗ੍ਰਿਫਤਾਰ
ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਦੀ ਟੀਮ ਨੇ ਉਹਨਾਂ ਨੂੰ 26 ਫਰਵਰੀ 2023 ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਹ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹਨ ਅਤੇ ਹੁਣ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।