ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਆਪ ਨੇ ਮਨੀਸ਼ ਸਿਸੋਦੀਆ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦੇਈਏ ਕਿ ‘ਆਪ’ ਵਲੋਂ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਪੰਜਾਬ ‘ਆਪ’ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।ਮਨੀਸ਼ ਸਿਸੋਦੀਆ ਜਰਨੈਲ ਸਿੰਘ ਦੀ ਥਾਂ ਲੈਣਗੇ।
ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਨੂੰ ਦਿੱਲੀ ਦੀ ਜ਼ਿੰਮੇਵਾਰੀ ਸੌਂਪੀ ਹੈ। ਸੌਰਭ ਨੂੰ ਹੁਣ ਦਿੱਲੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਹੁਣ ਗੋਪਾਲ ਰਾਏ ਨੂੰ ਗੁਜਰਾਤ ਭੇਜ ਦਿੱਤਾ ਹੈ।
ਮਹਿਰਾਜ਼ ਮਲਿਕ ਨੂੰ ਜੰਮੂ-ਕਸ਼ਮੀਰ ਦੀ ਕਮਾਨ
ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ। ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ। 'ਆਪ' ਨੇ ਮਹਿਰਾਜ਼ ਮਲਿਕ ਨੂੰ ਜੰਮੂ-ਕਸ਼ਮੀਰ ਵਿੱਚ ਸੂਬਾ ਪ੍ਰਧਾਨ ਬਣਾਇਆ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਇਹ ਵੱਡਾ ਬਦਲਾਅ ਅਜਿਹੇ ਸਮੇਂ ਕੀਤਾ ਹੈ ਜਦੋਂ ਇਸਨੂੰ ਹਾਲ ਹੀ ਵਿੱਚ ਦਿੱਲੀ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।