ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਹੁਣ ਸਿਸੋਦੀਆ 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਸਿਸੋਦੀਆ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ।
ਇਨ੍ਹਾਂ ਸ਼ਰਤਾਂ 'ਤੇ ਮਿਲੀ ਜ਼ਮਾਨਤ
ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਸ਼ਰਤਾਂ 'ਤੇ ਜ਼ਮਾਨਤ ਦਿੱਤੀ ਹੈ। ਪਹਿਲਾ ਇਹ ਕਿ ਉਸਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਜ਼ਮਾਨਤਾਂ ਵੀ ਪੇਸ਼ ਕਰਨੀਆਂ ਪੈਣਗੀਆਂ। ਜਦਕਿ ਤੀਜੀ ਸ਼ਰਤ ਇਹ ਹੈ ਕਿ ਉਹ ਆਪਣਾ ਪਾਸਪੋਰਟ ਸਰੰਡਰ ਕਰੇਗਾ। ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ ਨੂੰ ਵੀ ਸੋਮਵਾਰ ਅਤੇ ਵੀਰਵਾਰ ਨੂੰ ਥਾਣੇ ਹਾਜ਼ਰ ਹੋਣਾ ।
ਹਾਈਕੋਰਟ ਨੇ ਰੱਦ ਕਰ ਦਿੱਤੀ ਸੀ ਜ਼ਮਾਨਤ
ਇਸ ਮਾਮਲੇ ਵਿੱਚ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ 6 ਅਗਸਤ ਨੂੰ ਹੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਨੀਸ਼ ਸਿਸੋਦੀ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦਰਅਸਲ, ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।
ਦੱਸ ਦੇਈਏ ਕਿ CBI ਨੇ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸਦੇ ਬਾਅਦ ED ਨੇ 9 ਮਾਰਚ ਨੂੰ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਚ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਸਿਸੋਦੀਆ ਨੂੰ ਹੁਣ CBI ਤੇ ED ਦੋਹਾਂ ਮਾਮਲਿਆਂ ਵਿੱਚ ਜ਼ਮਾਨਤ ਮਿਲੀ ਹੈ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ ਹੈ। ਬੈਂਚ ਨੇ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।