ਕੇਂਦਰ ਨਾਲ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 26 ਵਿਖੇ ਕਿਸਾਨ ਜਥੇਬੰਦੀਆਂ ਪਹੁੰਚ ਚੁੱਕੀਆਂ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਹੋਰ ਆਗੂ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਇਹ ਮੀਟਿੰਗ ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਸੈਕਟਰ 26 ਵਿਖੇ ਹੋਵੇਗੀ। ਓਧਰ ਲਗਭਗ 80-81 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਮੀਟਿੰਗ ਵਿਚ ਹਿੱਸਾ ਲੈਣਗੇ।
ਜ਼ਿਕਰਯੋਗ ਹੈ ਕਿ ਕਿਸਾਨੀ ਤੇ ਐਮ ਐਸ ਪੀ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਸਾਲ 13 ਫਰਵਰੀ 2024 ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉਤੇ ਬੈਠੇ ਹੋਏ ਹਨ। ਕਿਸਾਨ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਦੌਰਾਨ ਕਿਸਾਨਾਂ ਨੇ 3 ਵਾਰ ਪੈਦਲ ਜਥਿਆਂ ਦੇ ਰੂਪ ਵਿਚ ਵੀ ਜਾਣ ਦੀ ਕੋਸ਼ਿਸ਼ ਕੀਤੀ ਪਰ ਫੇਰ ਵੀ ਉਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ, ਉਸ ਤੋਂ ਬਾਅਦ ਕਿਸਾਨਾਂ ਨੇ ਉਥੇ ਹੀ ਪੱਕਾ ਮੋਰਚਾ ਲਾ ਲਿਆ, ਜਿਨ੍ਹਾਂ ਨੂੰ ਧਰਨੇ ਉਤੇ ਬੈਠਿਆਂ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਅੱਜ ਦੇਖਣਾ ਹੋਵੇਗਾ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚ ਕੀ ਸਿੱਟਾ ਨਿਕਲਦਾ ਹੈ, ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਬੇਸਿੱਟਾਂ ਰਹੀਆਂ ਸਨ।
14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਜਾ ਰਹੀ ਮੀਟਿੰਗ ਲਈ ਵਫਦ ਵਿੱਚ ਕਿਸਾਨ ਮਜ਼ਦੂਰ ਮੋਰਚਾ ( ਭਾਰਤ) ਵੱਲੋਂ ਸ਼ਾਮਿਲ ਹੋਣ ਵਾਲੇ ਆਗੂ
1) ਸਰਵਣ ਸਿੰਘ ਪੰਧੇਰ (ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ)
2)ਜਸਵਿੰਦਰ ਸਿੰਘ ਲੋਂਗੋਵਾਲ (ਬੀਕੇਯੂ ਏਕਤਾ ਅਜ਼ਾਦ)
3) ਮਨਜੀਤ ਸਿੰਘ ਰਾਏ (ਬੀਕੇਯੂ ਦੋਆਬਾ)
4) ਬਲਵੰਤ ਸਿੰਘ ਬਹਿਰਾਮਕੇ (ਬੀਕੇਯੂ ਬਹਿਰਾਮਕੇ)
5) ਬੀਬੀ ਸੁਖਵਿੰਦਰ ਕੌਰ (ਬੀਕੇਯੂ ਕ੍ਰਾਂਤੀਕਾਰੀ)
6) ਦਿਲਬਾਗ ਸਿੰਘ ਗਿੱਲ ( ਭਾਰਤੀ ਕਿਸਾਨ ਮਜ਼ਦੂਰ ਯੂਨੀਅਨ )
7) ਰਣਜੀਤ ਸਿੰਘ ਰਾਜੂ ( ਜੀ ਕੇ ਐੱਸ ਰਾਜਿਸਥਾਨ)
8) ਉਕਾਰ ਸਿੰਘ ਭੰਗਾਲਾ (ਕਿਸਾਨ ਮਜ਼ਦੂਰ ਹਿਤਕਾਰੀ ਸਭਾ)
9) ਨੰਦ ਕੁਮਾਰ (ਪ੍ਰੋਗਰੈਸਿਵ ਫਾਰਮਰਜ਼ ਫ੍ਰੰਟ, ਤਾਮਿਲਨਾਡੂ)
10) ਪੀ ਟੀ ਜੋਨ (ਬੀ ਕੇ ਯੂ ਕੇਰਲਾ)
11) ਮਲਕੀਤ ਸਿੰਘ ਗੁਲਾਮੀ ਵਾਲਾ (ਕਿਸਾਨ ਮਜ਼ਦੂਰ ਮੋਰਚਾ)
12) ਤੇਜਵੀਰ ਸਿੰਘ ਪੰਜੋਖੜਾ ( ਬੀ.ਕੇ.ਯੂ. ਸ਼ਹੀਦ ਭਗਤ ਸਿੰਘ ਹਰਿਆਣਾ)
13) ਜੰਗ ਸਿੰਘ ਭਟੇੜੀ (ਬੀ.ਕੇ.ਯੂ. ਭਟੇੜੀ)
14) ਸਤਨਾਮ ਸਿੰਘ ਬਹਿਰੂ ( ਇੰਡੀਅਨ ਫਾਰਮਰਜ਼ ਅਸੋਸੀਏਸ਼ਨ) ਸ਼ਾਮਿਲ ਹੋਣਗੇ ।