ਖਬਰਿਸਤਾਨ ਨੈੱਟਵਰਕ- ਪੰਜਾਬੀ ਸਿੱਖ ਸਰਦਾਰ ਐਥਲੀਟ ਫੌਜਾ ਸਿੰਘ ਦਾ ਅੰਤਿਮ ਸੰਸਕਾਰ 20 ਜੁਲਾਈ ਦਿਨ ਐਤਵਾਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਸੜਕ ਹਾਦਸੇ ਵਿਚ 114 ਸਾਲ ਦੇ ਫੌਜਾ ਸਿੰਘ ਦੀ ਜਾਨ ਚਲੀ ਗਈ ਸੀ। ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ।
ਅੰਤਿਮ ਸੰਸਕਾਰ 20 ਜੁਲਾਈ ਨੂੰ
ਫੌਜਾ ਸਿੰਘ ਦੇ ਅੰਤਿਮ ਸੰਸਕਾਰ ਲਈ ਸਮਾਂ ਅਤੇ ਤਾਰੀਖ ਤੈਅ ਕਰ ਲਈ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ (20 ਜੁਲਾਈ) ਦੁਪਹਿਰ 12 ਵਜੇ ਜਲੰਧਰ ਵਿਚ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਦੁਪਹਿਰ 12 ਵਜੇ ਹੋਵੇਗਾ। ਫੌਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਵਿਦੇਸ਼ ਤੋਂ ਵਾਪਸ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਹਿਰਾਸਤ ਵਿਚ
ਬੀਤੇ ਦਿਨੀਂ ਫੌਜਾ ਸਿੰਘ ਨੂੰ ਸੈਰ ਕਰਦੇ ਸਮੇਂ ਫਾਰਚੂਨਰ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਐਨ ਆਰ ਆਈ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ ਦਾ ਨਾਂ ਅੰਮ੍ਰਿਤਪਾਲ ਸਿੰਘ ਢਿੱਲੋਂ ਹੈ ਤੇ ਕਰਤਾਰਪੁਰ ਦੇ ਪਿੰਡ ਦਾਸੂਪੁਰ ਦਾ ਰਹਿਣ ਵਾਲਾ ਸੀ। ਉਹ ਕੈਨੇਡਾ ਤੋਂ ਆਇਆ ਸੀ ਅਤੇ ਭੋਗਪੁਰ ਤੋਂ ਉਸ ਦਿਨ ਵਾਪਸ ਜਲੰਧਰ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ ਸੀ।ਪੁਲਸ ਨੇ ਹਾਦਸੇ ’ਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ ਤੇ ਮੁਲਜ਼ਮ ਨੂੰ ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।