ਜਲੰਧਰ ਚ ਇਕ ਵਿਆਹੁਤਾ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਤੋਂ ਬਾਅਦ ਲੜਕੀ ਪਰਿਵਾਰ ਨੇ ਆਪਣੇ ਜਵਾਈ ਤੇ ਕਤਲ ਦਾ ਦੋਸ਼ ਲਾਇਆ। ਮਾਮਲਾ ਲਾਂਬੜਾ ਥਾਣੇ ਅਧੀਨ ਆਉਂਦੇ ਪਿੰਡ ਮਲਕੋ ਤੋਂ ਸਾਹਮਣੇ ਆਇਆ, ਜਿਥੇ 24 ਸਾਲਾ ਲਲਿਤਾ ਨਾਂ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਔਰਤ ਦੇ ਪਤੀ ਨੇ ਹੀ ਉਸ ਦੀ ਹੱਤਿਆ ਕੀਤੀ ਹੈ।
ਕਿਹਾ ਜਾ ਰਿਹਾ ਹੈ ਕਿ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਸੀ, ਪਰ ਪਰਿਵਾਰ ਨੇ ਇਸ ਤੋਂ ਇਨਕਾਰ ਕੀਤਾ ਹੈ ਅਤੇ ਪਤੀ 'ਤੇ ਕਤਲ ਦਾ ਦੋਸ਼ ਲਗਾਇਆ ਹੈ।
ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕਾ ਦੇ ਪਿਤਾ ਰਾਮੇਸ਼ਵਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਅਤੇ ਉਹ ਆਪਣੇ ਪਤੀ ਤੋਂ ਪਰੇਸ਼ਾਨ ਸੀ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਉਸ ਦੀ ਧੀ ਨੂੰ ਕੁੱਟਦਾ ਮਾਰਦਾ ਸੀ ਅਤੇ ਉਸ ਨੂੰ ਬਹੁਤ ਪ੍ਰੇਸ਼ਾਨ ਕਰਦਾ ਸੀ।
2 ਨੂੰ ਲਿਆ ਹਿਰਾਸਤ ਵਿਚ
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕਾ ਦੀ ਮਾਂ ਨੇ ਵੀ ਪਤੀ 'ਤੇ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਉਸ ਦੀ ਧੀ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸਦਾ ਕਤਲ ਕੀਤਾ ਗਿਆ ਹੈ।
ਪਿਤਾ ਰਾਮੇਸ਼ਵਰ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਲਲਿਤਾ ਦੇ ਜੇਠ ਅਨਿਲ ਦਾ ਫੋਨ ਆਇਆ ਤੇ ਇਸ ਬਾਰੇ ਉਸ ਨੇ ਸਾਨੂੰ ਜਾਣਕਾਰੀ ਦਿੱਤੀ। ਪਿਤਾ ਨੇ ਦੱਸਿਆ ਕਿ ਲਲਿਤਾ ਦੇ ਵਿਆਹ 'ਤੇ ਪਰਿਵਾਰ ਵੱਲੋਂ ਲਗਭਗ 15 ਤੋਂ 17 ਲੱਖ ਰੁਪਏ ਖਰਚ ਕੀਤੇ ਗਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਲਾਂਬੜਾ ਥਾਣੇ ਦੀ ਪੁਲਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਪਰਿਵਾਰ ਦਾ ਕਹਿਣਾ ਹੈ ਕਿ ਲਲਿਤਾ ਉਨ੍ਹਾਂ ਨੂੰ ਫ਼ੋਨ ਕਰਦੀ ਸੀ ਅਤੇ ਕਹਿੰਦੀ ਸੀ ਕਿ ਗੌਰਵ ਉਸ ਨੂੰ ਮਾਰ ਦੇਵੇਗਾ, ਮੈਨੂੰ ਇਥੋ ਲੈ ਜਾਓ। ਪਰਿਵਾਰ ਦਾ ਦੋਸ਼ ਹੈ ਕਿ ਧੀ ਦੇ ਸਰੀਰ 'ਤੇ ਕੁਝ ਨਿਸ਼ਾਨ ਮਿਲੇ ਹਨ।