7 ਅਪ੍ਰੈਲ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ 'ਚ ਸਮੂਹਿਕ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 'ਆਪ' ਨੇਤਾ ਗੋਪਨ ਰਾਏ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਹੋਵੇਗੀ।
ਦੇਸ਼ ਭਰ ਦੇ ਆਗੂ ਤੇ ਲੋਕ ਆਪਣੀ ਰਿਪੋਰਟ ਕੇਜਰੀਵਾਲ ashirwad.com 'ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਸਾਰੇ ਆਗੂ ਜੰਤਰ-ਮੰਤਰ 'ਤੇ ਇਕੱਠੇ ਹੋਣਗੇ ਤੇ ਇਹ ਸੱਦਾ ਸਾਰਿਆਂ ਲਈ ਹੈ।