ਈਰਾਨ 'ਚ ਡਰੱਗ ਰੀਹੈਬਲੀਟੇਸ਼ਨ ਸੈਂਟਰ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਅਤੇ 12 ਤੋਂ ਜ਼ਿਆਦਾ ਲੋਕ ਹਸਪਤਾਲ 'ਚ ਭਰਤੀ ਹਨ।
ਗਿਣਤੀ ਹੋਰ ਵਧਣ ਦੀ ਸੰਭਾਵਨਾ
ਕੇਂਦਰ ਦੀ ਸਮਰੱਥਾ 40 ਦੇ ਕਰੀਬ ਦੱਸੀ ਜਾਂਦੀ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੌਤਾਂ ਦੀ ਗਿਣਤੀ ਹੋਰ ਵੱਧਣ ਦਾ ਖਦਸ਼ਾ ਹੈ।
ਇਸ ਤੋਂ ਪਹਿਲਾਂ ਸਤੰਬਰ ਵਿੱਚ ਈਰਾਨ ਦੇ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਇੱਕ ਕਾਰ ਬੈਟਰੀ ਫੈਕਟਰੀ ਵਿੱਚ ਅੱਗ ਲੱਗ ਗਈ ਸੀ। ਹਾਲਾਂਕਿ ਪਹਿਲੀ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਸੀ ਪਰ ਇਸ ਵਾਰ ਭਿਆਨਕ ਅੱਗ ਲੱਗ ਗਈ ਜਿਸ 'ਚ ਵੱਡੀ ਗਿਣਤੀ 'ਚ ਲੋਕ ਝੁਲਸ ਗਏ। ਲੋਕਾਂ ਨੂੰ ਬਾਹਰ ਜਾਣ ਦਾ ਮੌਕਾ ਵੀ ਨਹੀਂ ਮਿਲਿਆ।
ਅਜਿਹੀ ਸਭ ਤੋਂ ਭੈੜੀ ਘਟਨਾ ਜਨਵਰੀ 2017 ਵਿੱਚ ਵਾਪਰੀ ਸੀ ਜਦੋਂ ਤਹਿਰਾਨ ਵਿੱਚ 15 ਮੰਜ਼ਿਲਾ ਪਲਾਸਕੋ ਸ਼ਾਪਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ 16 ਫਾਇਰਫਾਈਟਰਾਂ ਸਮੇਤ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਸੀ।