ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ਦੇ ਮਹਾਡ ਖੇਤਰ 'ਚ MIDC 'ਚ ਇਕ ਫਾਰਮਾਸਿਊਟੀਕਲ ਫੈਕਟਰੀ 'ਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ NDRF ਦੀ ਟੀਮ ਨੇ 4 ਲਾਸ਼ਾਂ ਬਰਾਮਦ ਕੀਤੀਆਂ ਹਨ।
ਧਮਾਕਾ ਸਵੇਰੇ 11 ਵਜੇ ਹੋਇਆ
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 11.00 ਵਜੇ ਇਕ ਜ਼ਬਰਦਸਤ ਧਮਾਕਾ ਹੋਇਆ ਅਤੇ ਫਿਰ ਬਲੂਜੈੱਟ ਹੈਲਥਕੇਅਰ ਲਿਮਟਿਡ ਦੀ ਫੈਕਟਰੀ ਦੇ ਕਾਰਖਾਨੇ 'ਚੋਂ ਧੂੰਏਂ ਦਾ ਗੁਬਾਰ ਉੱਠਦਾ ਦੇਖਿਆ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੀੜਤਾਂ ਨੂੰ ਬਾਹਰ ਕੱਢਿਆ ਗਿਆ ਅਤੇ 7 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
NDRF ਨੇ ਲਾਸ਼ਾਂ ਬਰਾਮਦ ਕੀਤੀਆਂ
NDRF ਦੀ ਟੀਮ ਨੇ ਰਾਤ 11:30 ਵਜੇ ਜਿਸ ਪਲਾਂਟ 'ਚ ਧਮਾਕਾ ਹੋਇਆ ਉੱਥੇ ਸਰਚ ਆਪਰੇਸ਼ਨ ਸ਼ੁਰੂ ਕੀਤਾ। ਹਾਲਾਂਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। 11 ਲਾਪਤਾ ਲੋਕਾਂ 'ਚੋਂ 4 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਾਕੀ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ।
ਧਮਾਕੇ ਦਾ ਕਾਰਣ
ਸ਼ੁਰੂਆਤੀ ਜਾਂਚ ਦੇ ਅਨੁਸਾਰ ਫਾਰਮਾਸਿਊਟੀਕਲ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਕ ਧਮਾਕੇ ਤੋਂ ਬਾਅਦ ਫੈਕਟਰੀ 'ਚ ਅੱਗ ਲੱਗ ਗਈ। ਇਸ ਤੋਂ ਬਾਅਦ ਕੈਮੀਕਲ ਨਾਲ ਭਰਿਆ ਬੈਰਲ ਫਟ ਗਿਆ।