ਲੁਧਿਆਣਾ ਦੇ ਖੰਨਾ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਪੂਰੀ ਫੈਕਟਰੀ ਨੂੰ ਤੁਰੰਤ ਖਾਲੀ ਕਰਵਾਉਣਾ ਪਿਆ। ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਫਾਇਰ ਬ੍ਰਿਗੇਡ ਨੇ ਅੱਗ 'ਤੇ ਪਾਇਆ ਕਾਬੂ
ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਾਇਰ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਰਾਲੀ ਤੋਂ ਬਿਜਲੀ ਪੈਦਾ ਕਰਦੀ ਕੰਪਨੀ
ਦੱਸਿਆ ਜਾ ਰਿਹਾ ਹੈ ਕਿ ਅੱਗ ਸ਼੍ਰੀ ਗਣੇਸ਼ ਫਰਮ ਨਾਂ ਦੀ ਫੈਕਟਰੀ 'ਚ ਲੱਗੀ। ਇਹ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦਾ ਕੰਮ ਕਰਦੀ ਹੈ। ਉਨ੍ਹਾਂ ਕੋਲ ਕਈ ਪਲਾਟ ਹਨ। ਇਹ ਅੱਗ ਤੇਲ ਬਣਾਉਣ ਵਾਲੇ ਪਲਾਟ ਵਿੱਚ ਲੱਗੀ ਦੱਸੀ ਜਾ ਰਹੀ ਹੈ।