ਸ਼੍ਰੀ ਮਾਤਾ ਵੈਸ਼ਨੋ ਦੇਵੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਖਰਾਬ ਮੌਸਮ ਦੇ ਚੱਲਦੇ ਸ਼ਰਾਈਨ ਬੋਰਡ ਨੇ ਸਾਵਧਾਨੀ ਦੇ ਤੌਰ 'ਤੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਯਾਤਰਾ ਮੁਲਤਵੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ, ਹੜ੍ਹਾਂ ਅਤੇ ਬੱਦਲ ਫਟਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ।
ਬੋਰਡ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਕਦਮ ਚੁੱਕਿਆ ਹੈ। ਹੁਣ ਤੱਕ, ਨਵਰਾਤਰੀ ਦੌਰਾਨ 1.70 ਲੱਖ ਤੋਂ ਵੱਧ ਸ਼ਰਧਾਲੂ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਮੌਸਮ ਆਮ ਹੋਣ 'ਤੇ ਯਾਤਰਾ ਮੁੜ ਸ਼ੁਰੂ ਹੋ ਜਾਵੇਗੀ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਸੰਬੰਧੀ ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ ਐਲਾਨ ਕੀਤਾ ਹੈ ਕਿ ਮੌਸਮ ਦੀ ਚੇਤਾਵਨੀ ਦੇ ਕਾਰਨ ਯਾਤਰਾ 5 ਅਕਤੂਬਰ ਤੋਂ 7 ਅਕਤੂਬਰ, 2025 ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸ਼ਰਾਈਨ ਬੋਰਡ ਨੇ ਕਿਹਾ ਹੈ ਕਿ ਯਾਤਰਾ 8 ਅਕਤੂਬਰ, 2025 ਨੂੰ ਮੁੜ ਸ਼ੁਰੂ ਹੋਵੇਗੀ। ਅਧਿਕਾਰਤ ਸੂਤਰਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਬਾਰੇ ਅਪਡੇਟਸ ਲਈ ਹਮੇਸ਼ਾ ਸ਼ਰਾਈਨ ਬੋਰਡ ਦੇ ਅਧਿਕਾਰਤ ਚੈਨਲਾਂ 'ਤੇ ਨਿਰਭਰ ਰਹਿਣ ਦੀ ਅਪੀਲ ਕੀਤੀ ਹੈ। ਸਾਰਿਆਂ ਨੂੰ ਸੁਰੱਖਿਅਤ ਰਹਿਣ ਅਤੇ ਮੌਸਮ ਬਾਰੇ ਜਾਣੂ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ।