ਜਲੰਧਰ ਸ਼ਹਿਰ 'ਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਮੈਡੀਕਲ ਸਟੋਰ ਮਾਲਕ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਹਾਦਸਾ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਵਾਪਰਿਆ। ਜਿੱਥੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਮੈਡੀਕਲ ਸਟੋਰ ਮਾਲਕ ਸੌਰਵ ਦੂਆ ਦੀ ਮੌਤ ਹੋ ਗਈ। ਮ੍ਰਿਤਕ ਸੌਰਵ ਦੁਆ ਪਰੂਥੀ ਹਸਪਤਾਲ ਦੇ ਅੰਦਰ ਦਵਾਈਆਂ ਦੀ ਦੁਕਾਨ ਚਲਾਉਂਦਾ ਸੀ।
ਤੇਜ਼ ਰਫਤਾਰ ਟਰੱਕ ਨੇ ਸਕੂਟੀ ਨੂੰ ਮਾਰੀ ਟੱਕਰ
ਜਾਣਕਾਰੀ ਅਨੁਸਾਰ ਸੌਰਵ ਰਾਤ ਨੂੰ ਹਸਪਤਾਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੀ ਐਕਟਿਵਾ 'ਤੇ ਘਰ ਪਰਤ ਰਿਹਾ ਸੀ ਤਾਂ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਇਕ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਟਰੱਕ ਡਰਾਈਵਰ ਨੇ ਆਪਣਾ ਟਰੱਕ ਉਸੇ ਥਾਂ 'ਤੇ ਖੜ੍ਹਾ ਕਰ ਦਿੱਤਾ ਸੀ। ਉਸ ਨੂੰ ਆਸ-ਪਾਸ ਦੇ ਲੋਕਾਂ ਨੇ ਕਾਬੂ ਕਰ ਲਿਆ ਅਤੇ ਪੁਲਸ ਦੇ ਪਹੁੰਚਣ 'ਤੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਦੇਰ ਰਾਤ ਟਰੱਕ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਸੌਰਵ ਦਾ ਅੰਤਿਮ ਸੰਸਕਾਰ ਅੱਜ ਹਰਨਾਮਦਾਸਪੁਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਸਰੀਰ ਦੇ ਕਈ ਟੁਕੜੇ ਹੋਏ
ਹਾਦਸਾ ਇੰਨਾ ਭਿਆਨਕ ਸੀ ਕਿ ਸੌਰਵ ਦੇ ਸਰੀਰ ਕਈ ਹਿੱਸਿਆਂ 'ਚ ਟੁਕੜੇ ਹੋ ਚੁੱਕੇ ਸਨ। ਜਦੋਂ ਟਰੱਕ ਉਨ੍ਹਾਂ ਦੇ ਉਪਰੋਂ ਲੰਘਿਆ ਤਾਂ ਉਨ੍ਹਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਪਏ ਸਨ। ਅਜਿਹੇ 'ਚ ਪੁਲਸ ਨੇ ਉਕਤ ਅੰਗਾਂ ਨੂੰ ਇਕ ਲਿਫਾਫੇ 'ਚ ਇਕੱਠਾ ਕਰਕੇ ਲਾਸ਼ ਸਮੇਤ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਦੀ ਸੂਚਨਾ ਦੇਰ ਰਾਤ ਹੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਉਸ ਦੇ ਬਿਆਨਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ।