ਕੇਰਲ ਵਿਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਮੈਡੀਕਲ ਦੇ 5 ਵਿਦਿਆਰਥੀਆਂ ਦੀ ਜਾਨ ਚਲੀ ਗਈ। ਹਾਦਸਾ ਅਲਪੁਝਾ 'ਚ ਵਾਪਰਿਆ, ਜਿਥੇ ਕਾਰ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਜਾਣਕਾਰੀ ਅਨੁਸਾਰ 5 ਵਿਦਿਆਰਥੀ ਸਰਕਾਰੀ ਮੈਡੀਕਲ ਕਾਲਜ ਵੰਦਨਮ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਦੇ ਪਹਿਲੇ ਸਾਲ ਵਿੱਚ ਪੜ੍ਹਦੇ ਸਨ। ਹਾਦਸਾ ਇੰਨਾ ਦਰਦਨਾਕ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ ਅਤੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ।
ਹਾਦਸਾ ਤੇਜ਼ ਰਫਤਾਰ ਬੱਸ ਕਾਰਨ ਵਾਪਰਿਆ
ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ 10 ਵਜੇ ਇੱਕ ਤੇਜ਼ ਰਫਤਾਰ ਬੱਸ ਨੇ ਮੀਂਹ ਵਿੱਚ ਵਿਦਿਆਰਥੀਆਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਬੱਸ ਨਾਲ ਟਕਰਾਉਣ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਅੰਦਰ ਫਸੇ ਲੋਕਾਂ ਨੂੰ ਕੱਢਣ ਲਈ ਕਟਰ ਮਸ਼ੀਨ ਦੀ ਵਰਤੋਂ ਕਰਨੀ ਪਈ। ਉਦੋਂ ਹੀ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬੱਸ ਵਿੱਚ ਮੌਜੂਦ ਸਵਾਰੀਆਂ ਨੂੰ ਵੀ ਸੱਟਾਂ ਲੱਗੀਆਂ।
ਵਿਦਿਆਰਥੀ ਲਕਸ਼ਦੀਪ ਅਤੇ ਕੇਰਲ ਦੇ ਵਸਨੀਕ ਸਨ
ਪੁਲਸ ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਦੇਵਨੰਦਨ, ਮੁਹੰਮਦ ਇਬਰਾਹਿਮ, ਆਯੂਸ਼ ਸ਼ਾਜੀ, ਸ਼੍ਰੀਦੀਪ ਵਲਸਨ ਅਤੇ ਮੁਹੰਮਦ ਜੱਬਾਰ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੇਵਨੰਦਨ ਅਤੇ ਇਬਰਾਹਿਮ ਲਕਸ਼ਦੀਪ ਦੇ ਵਸਨੀਕ ਸਨ, ਜਦਕਿ ਆਯੂਸ਼, ਸ੍ਰੀਦੀਪ ਅਤੇ ਜੱਬਾਰ ਕੇਰਲ ਦੇ ਵਸਨੀਕ ਸਨ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।