ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮਹਿਬੂਬਾ ਮੁਫਤੀ ਇਸ ਹਾਦਸੇ 'ਚ ਵਾਲ-ਵਾਲ ਬਚ ਗਈ। ਹਾਲਾਂਕਿ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਪਰ ਉਸ ਦੇ ਨਾਲ ਮੌਜੂਦ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਹਾਦਸੇ ਵਿੱਚ ਕਾਰ ਸਾਹਮਣੇ ਤੋਂ ਪੂਰੀ ਤਰ੍ਹਾਂ ਟੁੱਟ ਗਈ।
ਅਨੰਤਨਾਗ ਜਾਂਦੇ ਸਮੇਂ ਹੋਇਆ ਹਾਦਸਾ
ਪੀਡੀਪੀ (ਪੀਪਲ ਡੈਮੋਕਰੇਟਿਕ ਪਾਰਟੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਅਨੰਤਨਾਗ ਜਾ ਰਹੀ ਸੀ ਕਿ ਇਸ ਦੌਰਾਨ ਮਹਿਬੂਬਾ ਮੁਫਤੀ ਦੀ ਸਕਾਰਪੀਓ ਕਾਰ ਇਕ ਕਾਰ ਨਾਲ ਟਕਰਾ ਗਈ। ਇਸ ਹਾਦਸੇ 'ਚ ਮਹਿਬੂਬਾ ਦੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਉਨ੍ਹਾਂ ਦਾ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ ਪਰ ਇਸ ਹਾਦਸੇ ਵਿੱਚ ਮਹਿਬੂਬਾ ਮੁਫਤੀ ਦੀ ਜਾਨ ਬੱਚ ਗਈ।
ਮਹਿਬੂਬਾ ਪੀੜਤਾਂ ਦਾ ਹਾਲ ਜਾਣਨ ਜਾ ਰਹੀ ਸੀ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹਾਲਾਂਕਿ ਉਨ੍ਹਾਂ ਨੂੰ ਸੱਟ ਨਹੀਂ ਲੱਗੀ। ਉਹ ਅੱਗ ਦੀ ਘਟਨਾ ਦੇ ਪੀੜਤਾਂ ਨੂੰ ਮਿਲਣ ਲਈ ਖਾਨਬਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਮਹਿਬੂਬਾ ਆਪਣੇ ਤੈਅ ਸਫਰ 'ਤੇ ਅੱਗੇ ਚੱਲ ਪਏ।